ਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

ਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

ਬਰਨਾਲਾ, 2 ਫ਼ਰਵਰੀ

ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ।

ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ।

ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ।

ਉਨ੍ਹਾਂ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ।

 

ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਾਲੇਰਕੋਟਲਾ ਦੇ 6 ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।

Tags:

Advertisement

Latest News

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ
ਚੰਡੀਗੜ੍ਹ; 10 ਜੂਨ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ...
ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ
ਡੀਜੀਪੀ ਗੌਰਵ ਯਾਦਵ ਨੇ ਨਵਾਂ 'ਸਾਂਝ ਸਿਟੀਜ਼ਨ ਪੋਰਟਲ' ਕੀਤਾ ਲਾਂਚ
ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ