"ਪੰਜਾਬ ਵਿਧਾਨ ਸਭਾ 'ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ"

 

ਚੰਡੀਗੜ੍ਹ , 11 ਜੁਲਾਈ :

ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ 'ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025' ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਬਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਚਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮਨੁੱਖ ਅਤੇ ਜਾਨਵਰਾਂ ਦਾ ਰਿਸ਼ਤਾ ਬਹੁਤ ਹੀ ਪੁਰਾਤਨ ਅਤੇ ਗੂੜਾ ਹੈ। ਮਨੁੱਖ ਜੰਗਲਾਂ ਵਿਚੋ ਉਭਰ ਕੇ, ਆਪਣੇ ਬੁੱਧੀ ਤੇ ਸੰਚਾਰ ਦੇ ਸਾਧਨਾਂ ਰਾਹੀਂ ਅੱਜ ਤੱਕ ਤਰੱਕੀ ਕੀਤੀ ਹੈ, ਪਰ ਦੁੱਖ ਦੀ ਗੱਲ ਹੈ ਕਿ ਵਿਕਾਸ ਦੇ ਇਸ ਦੌਰ ਵਿੱਚ ਮਨੁੱਖ ਪਸ਼ੂ ਪੰਛੀਆਂ ਨਾਲ ਜ਼ੁਰਮ ਅਤੇ ਬਦਸਲੂਕੀ ਵੀ ਕਰਨ ਲੱਗ ਪਿਆ।


ਉਨ੍ਹਾਂ ਕਿਹਾ ਕਿ ਮਨੁੱਖ ਜਿੱਥੇ ਆਪਣੀ ਸਮਝਦਾਰੀ ਨਾਲ ਰਾਜ ਕਰਦਾ ਗਿਆ, ਉੱਥੇ ਆਪਣੇ ਸਵਾਰਥ ਦੀ ਪੁਸ਼ਟੀ ਲਈ ਪਸ਼ੂਆਂ ਉੱਤੇ ਵੀ ਹਕ ਜਤਾਉਣ ਲੱਗ ਗਿਆ। ਮੰਤਰੀ ਨੇ ਇੱਕ ਕਥਾ ਜ਼ਰੀਏ ਇਹ ਦਰਸਾਇਆ ਕਿ ਅਸਲ ਵਿੱਚ ਸਭ ਤੋਂ ਵਧ ਤਾਕਤਵਰ ਜੀਵ ਮਨੁੱਖ ਬਣ ਗਿਆ, ਜੋ ਜਾਨਵਰਾਂ ਦੀ ਭਲਾਈ ਜਾਂ ਸੁਰੱਖਿਆ ਦੀ ਜਿੰਮੇਵਾਰੀ ਨਿਭਾਉਣ ਦੀ ਥਾਂ ਉਨ੍ਹਾਂ ਉੱਤੇ ਅੱਤਿਆਚਾਰ ਕਰਨ ਲੱਗ ਪਿਆ।

ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਰਾਹੀਂ ਇਹ ਸੰਦੇਸ਼ ਦਿੱਤਾ ਕਿ ਧਰਤੀ ਸਿਰਫ ਮਨੁੱਖਾਂ ਲਈ ਨਹੀਂ, ਸਗੋਂ ਹਰ ਜੀਵ ਜੰਤੂ, ਪਸ਼ੂ, ਪੰਛੀ ਤੇ ਮਾਈਕਰੋ ਆਰਗਨਿਜ਼ਮ ਲਈ ਬਣੀ ਹੈ। ਜਦੋਂ ਕੁਦਰਤ ਦੇ ਕਿਸੇ ਭਾਗ 'ਤੇ ਅੱਤਿਆਚਾਰ ਹੁੰਦਾ ਹੈ, ਤਾਂ ਕੁਦਰਤੀ ਸੰਤੁਲਨ ਟੁੱਟਦਾ ਹੈ, ਜਿਸ ਦਾ ਨੁਕਸਾਨ ਅਖ਼ੀਰ ਮਨੁੱਖੀ ਜਾਤੀ ਨੂੰ ਹੀ ਭੁਗਤਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਹਮੇਸ਼ਾ ਤੋਂ ਪਸ਼ੂ ਪੰਛੀਆਂ ਨੂੰ ਘਰਾਂ ਦਾ ਹਿੱਸਾ ਮੰਨਦਾ ਆਇਆ ਹੈ। ਗਾਵਾਂ, ਮੱਝਾਂ, ਬੈਲਾਂ ਅਤੇ ਹੋਰ ਪਸ਼ੂਆਂ ਨੂੰ ਬੱਚਿਆਂ ਵਾਂਗ ਪਾਲਿਆ ਜਾਂਦਾ ਸੀ। ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਪਸ਼ੂ ਪੰਛੀਆਂ ਦੀ ਸੁਰੱਖਿਆ ਅਤੇ ਪੰਜਾਬੀ ਰਿਵਾਇਤਾਂ ਨੂੰ ਮੁੜ ਜਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦਾ ਬਿਲ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਇਆ ਹੈ, ਜੋ ਮਨੁੱਖੀ ਸੱਭਿਆਚਾਰ, ਪਸ਼ੂ ਪੰਛੀਆਂ ਦੇ ਹੱਕਾਂ ਅਤੇ ਕੁਦਰਤ ਦੇ ਸੰਤੁਲਨ ਲਈ ਮਹੱਤਵਪੂਰਨ ਹੈ।

ਉਨ੍ਹਾਂ ਆਖਿਰ ਵਿੱਚ ਕਿਹਾ ਕਿ, ‘’ਪਸ਼ੂ ਪੰਛੀਆਂ ਦੀ ਸੁਰੱਖਿਆ ਅਤੇ ਸੇਵਾ ਸਾਡੀ ਜਿੰਮੇਵਾਰੀ ਹੈ, ਤੇ ਮੈਂ ਇਸ ਬਿਲ ਦੀ ਪੂਰੀ ਹਮਾਇਤ ਕਰਦੀ ਹਾਂ।’’

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ