ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਚੰਡੀਗੜ੍ਹ, 10 ਜੂਨ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਸਿਬਿਨ ਸੀ ਨੇ ਦੱਸਿਆ ਕਿ 14 ਜੂਨ
(ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ  24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।
ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

Tags:

Advertisement

Latest News

ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ
USA,15 ,FEB,2025,(Azad Soch News):-   ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ...
'ਗੁਰੂ ਨਗਰੀ ਅੰਮ੍ਰਿਤਸਰ ਨੂੰ ਬਣਾਇਆ ਜਾ ਰਿਹਾ ਡਿਪੋਟੇਸ਼ਨ ਸੈਂਟਰ',
ਦੱਖਣ ਕੋਰੀਆ ਦੇ ਦੱਖਣ-ਪੂਰਬੀ ਬੰਦਰਗਾਹ ਸ਼ਹਿਰ ਬੁਸਾਨ ਨਿਰਮਾਣ ਅਧੀਨ ਹੋਟਲ ਵਿੱਚ ਅਚਾਨਕ ਅੱਗ ਲੱਗ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-02-2025 ਅੰਗ 696
ਐਨਸੀਆਰ ਦਾ ਇਹ ਟੋਲ ਟੈਕਸ ਪਲਾਜ਼ਾ ਬੰਦ ਹੋਣ ਨਾਲ ਹਰਿਆਣਾ ਤੋਂ ਰਾਜਸਥਾਨ ਜਾਣ ਵਾਲੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ICC ਨੇ ਚੈਂਪੀਅਨਜ਼ ਟਰਾਫੀ ਲਈ ਰਿਕਾਰਡ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧ ਗਈਆਂ