ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 10 ਜੂਨ:
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡੋਰੋਨ ਜ਼ੋਨ’ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਹੁਕਮ 31 ਜੁਲਾਈ, 2024 ਤੱਕ ਲਾਗੂ ਰਹੇਗਾ।

 
 
Tags:

Advertisement

Latest News

ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ
USA,15 ,FEB,2025,(Azad Soch News):-   ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ...
'ਗੁਰੂ ਨਗਰੀ ਅੰਮ੍ਰਿਤਸਰ ਨੂੰ ਬਣਾਇਆ ਜਾ ਰਿਹਾ ਡਿਪੋਟੇਸ਼ਨ ਸੈਂਟਰ',
ਦੱਖਣ ਕੋਰੀਆ ਦੇ ਦੱਖਣ-ਪੂਰਬੀ ਬੰਦਰਗਾਹ ਸ਼ਹਿਰ ਬੁਸਾਨ ਨਿਰਮਾਣ ਅਧੀਨ ਹੋਟਲ ਵਿੱਚ ਅਚਾਨਕ ਅੱਗ ਲੱਗ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-02-2025 ਅੰਗ 696
ਐਨਸੀਆਰ ਦਾ ਇਹ ਟੋਲ ਟੈਕਸ ਪਲਾਜ਼ਾ ਬੰਦ ਹੋਣ ਨਾਲ ਹਰਿਆਣਾ ਤੋਂ ਰਾਜਸਥਾਨ ਜਾਣ ਵਾਲੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ICC ਨੇ ਚੈਂਪੀਅਨਜ਼ ਟਰਾਫੀ ਲਈ ਰਿਕਾਰਡ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧ ਗਈਆਂ