ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਨਾਗਰਾ ਅਤੇ ਸੰਘਰੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਨਾਗਰਾ ਅਤੇ ਸੰਘਰੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ

ਨਾਗਰਾ/ਸੰਘਰੇੜੀ/ਉੱਪਲੀ, 5 ਜੂਨ (000) - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ 332 ਹੈਕਟੇਅਰ ਤੋਂ ਵਧੇਰੇ ਰਕਬੇ ਨੂੰ ਲੰਮੇ ਸਮੇਂ ਬਾਅਦ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਨਾਗਰਾ ਅਤੇ ਸੰਘਰੇੜੀ ਵਿੱਚ ਪਾਈਪ ਲਾਈਨਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਤਹਿਤ ਪਾਈਪ ਪਾਉਣ ਦੇ ਕੰਮ ਦੀ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ੁਰੂਆਤ ਕਰਵਾਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਕਈ ਕਿਸਾਨਾਂ ਦੇ 332 ਹੈਕਟੇਅਰ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਕੁੱਲ 1.97 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ।
ਪਾਈ ਜਾਣ ਵਾਲੀ ਲਗਭਗ ਸਾਢੇ 16 ਕਿਲੋਮੀਟਰ ਲੰਮੀ ਪਾਇਪ ਲਾਈਨ ਦੀ ਸਮਰੱਥਾ 2.53 ਕਿਊਸਿਕ ਪਾਣੀ ਸੰਭਾਲਣ ਦੀ ਹੋਵੇਗੀ।

ਉਹਨਾਂ ਕਿਹਾ ਕਿ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦਾ ਟੀਚਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਝੋਨੇ ਦੀ ਬਿਜਾਈ ਅਤੇ ਹੋਰ ਫ਼ਸਲਾਂ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ੍ਹ ਨਹੀਂ ਪਵੇਗੀ। ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਸੀ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ ਲਗਭਗ ਨਕਾਰਾ ਹੋ ਚੁੱਕੇ ਹਨ। ਫ਼ਸਲ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਭਾਰੀ ਮੁਸ਼ੱਕਤ ਕਰਨੀ ਪੈਂਦੀ ਹੈ। ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਉਹਨਾਂ ਨੇ ਪਿੰਡ ਉਪਲੀ ਵਿਖੇ ਮਗਨਰੇਗਾ ਯੋਜਨਾ ਤਹਿਤ ਤਿਆਰ ਕੀਤੇ ਗਏ ਵਾਲੀਬਾਲ ਮੈਦਾਨ ਦਾ ਉਦਘਾਟਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪਿੰਡ ਵਿੱਚ ਖੇਡਣ ਵਾਲੇ ਨੌਜਵਾਨਾਂ ਦੀ ਕਾਫੀ ਗਿਣਤੀ ਹੈ ਪਰ ਕੋਈ ਖੇਡ ਮੈਦਾਨ ਨਹੀਂ ਸੀ। ਇਸ ਪਿੰਡ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਇਹ ਵਾਲੀਬਾਲ ਖੇਡ ਮੈਦਾਨ ਤਿਆਰ ਕਰਵਾਇਆ ਗਿਆ ਹੈ। ਇਸ ਉਤੇ 5 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਆਈ ਹੈ। ਇਹ ਮੈਦਾਨ ਬਣਨ ਨਾਲ ਜਿੱਥੇ ਨੌਜਵਾਨ ਖੇਡਾਂ ਨਾਲ ਜੁੜਨਗੇ ਉਥੇ ਹੀ ਉਹ ਨਸ਼ੇ ਦੀ ਅਲਾਮਤ ਤੋਂ ਵੀ ਬਚੇ ਰਹਿਣਗੇ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ੇ ਦੀ ਬਿਮਾਰੀ ਤੋਂ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਜਿਸਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਹਰ ਤਰ੍ਹਾਂ ਦੀ ਗਤੀਵਿਧੀ ਉੱਤੇ ਨਕੇਲ ਪਾਈ ਜਾ ਰਹੀ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰੇਕ ਪਿੰਡ ਨੂੰ ਖੇਡ ਮੈਦਾਨ ਦੀ ਸਹੂਲਤ ਮੁਹਈਆ ਕਰਵਾਈ ਜਾਵੇ। ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਗਲੇ ਸਮੇਂ ਦੌਰਾਨ ਪੰਜਾਬ ਦੇ ਨੌਜਵਾਨ ਸੂਬੇ ਦਾ ਖੇਡਾਂ ਦੇ ਖੇਤਰ ਵਿੱਚ ਵੀ ਅੰਤਰਰਾਸ਼ਟਰੀ ਪੱਧਰ ਉੱਤੇ ਰੌਸ਼ਨ ਕਰਨਗੇ।

ਉਹਨਾਂ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪਿੰਡ ਉੱਪਲੀ ਵਿਖੇ ਪੌਦੇ ਵੀ ਲਗਾਏ ਅਤੇ ਲੋਕਾਂ ਨੂੰ ਵਾਤਾਵਰਣ ਬਚਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪਿੰਡ ਉਪਲੀ ਦੇ ਸਰਪੰਚ ਜੰਗੀਰ ਸਿੰਘ, ਕੁਲਦੀਪ ਸਿੰਘ, ਤਰਸੇਮ ਗਿਰ, ਅਵਤਾਰ ਸਿੰਘ, ਹੰਸ ਰਾਜ ਸਿੰਘ, ਨਰਿੰਦਰ ਸਿੰਘ, ਸਰਪੰਚ ਨਾਗਰਾ ਕੁਲਵਿੰਦਰ ਸਿੰਘ, ਗੁਰਜੰਟ ਸਿੰਘ, ਜੀਤ ਸਿੰਘ, ਹਰਮੇਲ ਸਿੰਘ, ਲਾਭ ਸਿੰਘ, ਦਰਸ਼ਨ ਸਿੰਘ ਸੰਘਰੇੜੀ, ਹਰਦੀਪ ਸਿੰਘ, ਜਰਨੈਲ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ