ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ

ਲੰਬੀ/ ਸ੍ਰੀ ਮੁਕਤਸਰ ਸਾਹਿਬ 15 ਮਈ

                              ਪੰਜਾਬ ਸਰਕਾਰ ਵਲੋਂ ਟੇਲਾਂ ਤੇ ਪੈਂਦੀਆਂ ਜਮੀਨਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ ਅਤੇ  ਕਿਸਾਨਾਂ ਲਈ ਨਹਿਰੀ ਪਾਣੀ ਦੀ ਸਮਰੱਥਾ ਵਧਾਉਣ ਲਈ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇਕੱਸੀਆਂ ਨੂੰ ਪੱਕਾ ਕੀਤਾ ਹੈ ਅਤੇ ਜਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ ਕੀਤਾ  ।

                        ਉਹਨਾਂ ਦੱਸਿਆ ਕਿ 17 ਕਿਲੋਮੀਟਰ ਲੰਬੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ’ਤੇ ਪੰਜਾਬ ਸਰਕਾਰ ਵਲੋਂ 6 ਕਰੋੜ 50 ਲੱਖ ਰੁਪਏ ਖਰਚ ਕੀਤੇ ਗਏ ਹਨਇਹ ਰਜਬਾਹਾ 40 ਸਾਲ ਪਹਿਲਾਂ ਬਣਾਇਆ ਗਿਆ ਸੀ। ਇਸ ਰਜਬਾਹੇ ਦੀ ਰੀਲਾਈਨਿਗ  ਨਾਲ ਪਿੰਡ ਥਰਾਜਵਾਲਾਦਿਉਣ ਖੇੜਾਅਬੁਲ ਖੁਰਾਣਾਡੱਬਵਾਲੀ ਮਲਕੋ ਕੀਲਾਲ ਬਾਈਤੱਪਾ ਖੇੜਾਕੋਲਿਆਂਵਾਲੀ ਆਦਿ ਦੇ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ। ਉਹਨਾਂ ਦੱਸਿਆ ਕਿ ਖੇਤੀਬਾੜੀ ਲਈ ਜਿੱਥੇ ਪਹਿਲਾਂ 33 ਪ੍ਰਤੀਸਤ ਪਾਣੀ ਹੀ ਮਿਲਦਾ ਹੈਹੁਣ ਸਿੰਚਾਈ ਵਿਭਾਗ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਨਾਲ 75 ਪ੍ਰਤੀਸ਼ਤ ਪਾਣੀ ਉਪਲਬੱਧ ਹੋਣਾ ਸ਼ੁਰੂ ਹੋ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਬੋਹਰ ਅਤੇ ਫਾਜ਼ਿਲਕਾ ਇਲਾਕਿਆਂ ਦੇ ਟੇਲਾਂ ਤੇ ਪੈਂਦੇ ਪਿੰਡਾਂ ਤੱਕ ਪਾਣੀ ਪੂਰੀ ਮਾਤਰਾ ਵਿੱਚ ਪਹੁੰਚਾਇਆ ਜਾ ਰਿਹਾ ਹੈ। 

                   ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਾਸਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈਇਸ ਤੋਂ ਪਹਿਲਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲ ਕਾਸਤਕਾਰਾਂ ਦੇ ਬੈਂਕ ਖਾਤਿਆਂ ਵਿੱਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।

                       ਇਸ ਤੋਂ ਇਲਾਵਾ ਪੰਜਾਬ ਵਿੱਚ ਨਰਮੇ ਦੀ ਕਾਸਤ ਨੂੰ ਪ੍ਰਫੁਲਤ ਕਰਨ ਲਈ 33 ਪ੍ਰਤੀਸ਼ਤ ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ ਤੇ ਦੇਸੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

                      ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਖੇਤਾਂ ਵਿੱਚ ਬਨਣ ਵਾਲੇ ਖਾਲਿਆਂ ਅਤੇ ਰਜਬਾਹਿਆ ਦੇ ਪੁਨਰ ਨਿਰਮਾਣ ’ਤੇ ਖੁਦ ਨਿਗਰਾਨੀ ਕਰਦੇ ਰਹਿਣ ਤਾਂ ਜੋ ਭਵਿੱਖ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

                     ਇਸ ਮੌਕੇ ਤੇ ਉਹਨਾਂ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖਵੱਖ ਭਲਾਈ ਸਕੀਮਾਂ ਸਬੰਧੀ ਵੀ ਲੋਕਾਂ ਨੂੰ ਜਾਣੂੰ ਕਰਵਾਇਆ। 

 

                      ਇਸ ਮੌਕੇ ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣਐਕਸੀਅਨ ਅਰਸ਼ਦੀਪ ਸਿੰਘ ਸਿੱਧੂ, ਬੀ.ਡੀ.ਪੀ.ਓ. ਲੰਬੀ ਰਕੇਸ਼ ਬਿਸ਼ਨੋਈਸੁਖਵਿੰਦਰ ਸਿੰਘ ਐਸ.ਡੀ.ਓ. ਸਿੰਚਾਈਨਿਰਜੀਵ ਸਿੰਘ ਸਰਪੰਚ ਤੱਪਾ ਖੇੜਾਵਿੱਕੀ ਸਰਪੰਚ ਅਬੁਲ ਖੁਰਾਣਾਗੁਰਬਾਜ ਸਿੰਘ ਵਣਵਾਲਾਰਾਜਾ ਮਾਹੂਆਣਾਸੁਰਜੀਤ ਸਿੰਘ ਚੇਅਰਮੈਨ ਮਿੱਡਾ, ਰਵੀ ਬਰਾੜ ਤੱਪਾਖੇੜਾ, ਬਲਵੰਤ ਸਿੰਘ ਤੱਪਾਖੇੜਾ, ਰਛਪਾਲ ਸਿੰਘ ਖੁੱਡੀਆਂਜ਼ੋਗਿੰਦਰ ਸਿੰਘ ਸੰਧੂ ਬਲਦੇਵ ਸਿੰਘ ਸੰਧੂਪੀ.ਏ. ਗੁਰਬਾਜ ਖੁੱਡੀਆਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਵੀ ਮੌਜੂਦ ਸਨ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ