ਕੈਬਨਿਟ ਮੰਤਰੀ ਨੇ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੀ ਪਾਣੀ ਦੀ ਨਿਕਾਸੀ ਦੇ ਕੰਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਨੇ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੀ ਪਾਣੀ ਦੀ ਨਿਕਾਸੀ ਦੇ ਕੰਮ ਦਾ ਕੀਤਾ ਉਦਘਾਟਨ

ਲੰਬੀ/ਸ੍ਰੀ ਮੁਕਤਸਰ ਸਾਹਿਬ, 21 ਨਵੰਬਰ:

ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਲਕਾ ਲੰਬੀ ਦੀ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਢਾਣੀ ਬਰਕੀ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਇਸ ਗੰਦੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਦਵਾਇਆ ਜਾਵੇ ਅਤੇ ਅੱਜ ਉਨ੍ਹਾਂ ਦੀ ਇਸ ਮੰਗ ਨੂੰ ਬੂਰ ਪਿਆ ਹੈ। ਇਸ ਕੰਮ ਦੇ ਮੁਕੰਮਲ ਹੋਣ ਨਾਲ ਆਲ਼ੇ-ਦੁਆਲ਼ੇ ਦੀ ਸਾਫ਼-ਸਫ਼ਾਈ ਹੋਵੇਗੀ ਅਤੇ ਲੋਕਾਂ ਨੂੰ ਸਹੂਲਤ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਪਿੰਡਾਂ ਦਾ ਵਿਕਾਸ ਕਰਨਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਲਗਾਤਾਰ ਜਾਰੀ ਹੈ। ਪਿੰਡਾਂ ਦੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਵਰਕਰ ਹਾਜ਼ਰ ਸਨ। 

Advertisement

Latest News

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ...
ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ -- ਕੈਬਨਿਟ ਮੰਤਰੀ ਡਾ. ਬਲਜੀਤ ਕੌਰ
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ - 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ