ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦਾ ਵਚਨ ਦੁਹਰਾਇਆ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦਾ ਵਚਨ ਦੁਹਰਾਇਆ


ਅੰਮ੍ਰਿਤਸਰ 27 ਜਨਵਰੀ 2025---

                ਪਿਛਲੇ ਦਿਨੀ ਹੈਰੀਟੇਜ ਸਟਰੀਟ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਬੇਅਦਬੀ ਦੀ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦਾ ਅਹਿਦ ਲੈਂਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸਰਦਾਰ ਹਰਪਾਲ ਸਿੰਘ ਚੀਮਾ ਸ੍ਰੀ ਅਮਨ ਅਰੋੜਾਸ: ਹਰਭਜਨ ਸਿੰਘ ਈ.ਟੀ.ਓ. ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਾ. ਅੰਡਬੇਕਰ ਜੀ ਦੇ ਬੁੱਤ ਤੇ ਫੁੱਲ ਮਾਲਾਵਾਂ ਵੀ ਅਰਪਿਤ ਕੀਤੀਆਂ। ਮੰਤਰੀ ਸਾਹਿਬਾਨ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਅੱਜ ਉਕਤ ਘਟਨਾ ਸਥਾਨ ਉੱਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੋਸ਼ੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਕੇ ਸਖ਼ਤ ਸਜਾ ਦਿਵਾਈ ਜਾਵੇਗੀ।

                ਇਸ ਮੌਕੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸੰਸਦ ਅਤੇ ਸੰਸਦ ਤੋਂ ਬਾਹਰ ਜੋ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨਉਹ ਦੇਸ਼ ਵਿੱਚ ਨਫ਼ਤਰ ਫੈਲਾ ਰਹੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।  ਉਨਾਂ ਕਿਹਾ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਚਲ ਰਹੀ ਹੈ ਅਤੇ ਜੋ ਕੋਈ ਵੀ ਇਸ ਘਟਨਾ ਵਿੱਚ ਦੋਸ਼ੀ ਪਾਇਆ ਗਿਆਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਪੰਜਾਬ ਵਿੱਚ ਨਫ਼ਰਤ ਫੈਲਾਉਣਾ ਚਾਹੁੰਦੇ ਹਨ ਅਤੇ ਪੰਜਾਬ ਦੀ ਸਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨਉਨਾਂ ਦੀ ਇਸ ਕਾਰਵਾਈ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਮਾਨਯੋਗ ਕੋਰਟ ਨੇ ਦੋਸ਼ੀ ਦਾ ਚਾਰ ਦਿਨਾਂ ਰਿਮਾਂਡ ਦਿੱਤਾ ਹੈ। ਉਨਾਂ ਕਿਹਾ ਕਿ ਸਾਰੇ ਸਾਜਿਸ਼ ਕਰਤਾਵਾਂ ਨੂੰ ਜਲਦੀ ਹੀ ਕਾਨੂੰਨ ਦੇ ਕਟਿਹਰੇ ਵਿੱਚ ਲਿਆਂਦਾ ਜਾਵੇਗਾ।

                ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਗੁਰੂਆਂਪੀਰਾਂਫਕੀਰਾਂ ਦੀ ਧਰਤੀ ਹੈ ਅਤੇ ਸਾਡੇ ਸਾਰੇ ਗੁਰੂ ਸਾਹਿਬਾਨ ਨੇ ਸਾਰੀਆਂ ਜਾਤ-ਪਾਤ ਅਤੇ ਭੇਦਭਾਵ ਨੂੰ  ਖ਼ਤਮ ਕਰਨ ਦਾ ਕੰਮ ਕੀਤਾ ਸੀ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨੂੰ ਕਦੇ ਵੀ ਨਹੀਂ ਟੁੱਟਣ ਦੇਣਗੇ ਅਤੇ ਸ਼ਰਾਰਤੀ ਅਨਸਰਾਂ ਨੂੰ ਇਸਦਾ ਮੂੰਹ ਤੋੜ ਜਵਾਬ ਦੇਣਗੇ। ਉਨਾਂ ਕਿਹਾ ਕਿ ਡਾ. ਅੰਬੇਡਕਰ ਜੀ ਨੇ ਸਾਨੂੰ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਸੀ ਅਤੇ ਇਸ ਸਾਂਝ ਨੂੰ ਕਦੇ ਵੀ ਖ਼ਤਮ ਨਹੀਂ ਹੋਣ ਦਿੱਤਾ ਜਾਵੇਗਾ।

                ਇਸ ਮੌਕੇ ਕੈਬਨਿਟ ਮੰਤਰੀ ਸ: ਧਾਲੀਵਾਲ ਅਤੇ ਸ: ਈ.ਟੀ.ਓ. ਨੇ ਵੀ ਇਸ ਘਟਨਾ ਦੀ ਸਖ਼ਤ  ਨਿਖੇਧੀ ਕੀਤੀ ਅਤੇ ਬਾਬਾ ਸਾਹਿਬ ਦੇ ਪੈਰੋਕਾਰਾਂ ਨੂੰ ਸਾਂਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਸਾਜਿਸ਼ ਨੂੰ ਬੇਨਕਾਬ ਕਰ ਕੇ ਰਹੇਗੀ। ਉਨਾਂ ਕਿਹਾ ਕਿ ਇਹ ਸਮਾਂ ਦਿਮਾਗ ਤੋਂ ਕੰਮ ਲੈਣ ਦਾ ਹੈ ਅਤੇ ਬਾਬਾ ਸਾਹਿਬ ਦੇ ਪੈਰੋਕਾਰ ਜ਼ਜਬਾਤ ਵਿੱਚ ਆ ਕੇ ਕੋਈ ਗਲ਼ਤ ਕਦਮ ਨਾ ਉਠਾਉਣ।

                ਇਸ ਮੌਕੇ ਮੈਡਮ ਸੋਨੀਆ ਮਾਨਸਤਪਾਲ ਸੋਖੀਸ: ਅਰਵਿੰਦਰ ਸਿੰਘ ਭੱਟੀ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਾਬਾ ਸਾਹਿਬ ਦੇ ਪੈਰੋਕਾਰ ਹਾਜ਼ਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ