ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾ ਦਾ ਪੂਰਨ ਸਹਿਯੋਗ ਮਿਲ ਰਿਹਾ-ਅਮੋਲਕ ਸਿੰਘ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾ ਦਾ ਪੂਰਨ ਸਹਿਯੋਗ ਮਿਲ ਰਿਹਾ-ਅਮੋਲਕ ਸਿੰਘ

ਜੈਤੋ 01 ਜੂਨ (  )

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਿਸ਼ਿਆਂ ਵਿਰੁੱਧਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ  ਵਿਚ ਲੋਕਾਂ ਦਾ ਪੂਰਨ ਤੌਰ ਤੇ ਯੋਗਦਾਨ ਮਿਲ  ਰਿਹਾ ਹੈ।  ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ  ਸ. ਅਮੋਲਕ ਸਿੰਘ ਨੇ ਜੈਤੋ ਦੇ ਬਾਜਾਖਾਨਾ ਰੋਡ ਨੇੜੇ ਸਕੂਲ ਛੱਤਰੀ ਵਾਰਡ ਨੰ.2,3,4,5,6,7 , ਕਰਿਆਨਾ ਭਵਨ ਅਤੇ ਖਟੀਕ ਸਮਾਜ ਧਰਮਸ਼ਾਲਾ ਨੇੜੇ ਮੁਕਤਸਰ ਫਾਟਕ ਵਿਖੇ ਸਮਾਗਮਾਂ ਵਿਚ ਸ਼ਿਰਕਤ ਕਰਨ ਮੌਕੇ ਕੀਤਾ।

ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ  ਸ. ਅਮੋਲਕ ਸਿੰਘ  ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਹੈਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ।   ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾ ਵਿਚ ਇਕ ਪਹਿਰੇਦਾਰਾਂ ਦੀ ਤਰ੍ਹਾਂ ਕੰਮ ਕਰੋਕਿਸੇ ਵੀ ਨਸ਼ਾ ਵੇਚਣ ਵਾਲੇ ਦਾ ਸਾਥ ਨਾ ਦਿੱਤਾ ਜਾਵੇ। ਜੇਕਰ ਪਿੰਡਾ ਵਿਚ ਕੋਈ ਨਸ਼ਾ ਖਾਂਦਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਭਰਤੀ ਕਰਵਾਇਆ ਜਾਵੇਜਿਥੇ ਉਨ੍ਹਾਂ ਦਾ ਇਲਾਜ ਹੋ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਇਸ ਮੌਕੇਐਸ.ਡੀ.ਐਮ  ਸ੍ਰੀ ਸੂਰਜ ਕੁਮਾਰ ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ,  ਕਰਮਦੀਪ ਸਿੰਘ ਨੋਡਲ ਅਫਸਰਇੰਚਾਰਜ ਨਸ਼ਾ ਵਿਰੋਧੀ ਸੈਲ ਨਰਿੰਦਰਪਾਲ ਸਿੰਘ ਰਾਮੇਆਣਾਡਾਕਟਰ ਅਨਿਸ਼ਾ ਗਰਗ,ਸੋਨਦੀਪ ਸਿੰਘਜਸਮੱਤ ਸਿੰਘਯਾਦਵਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ