ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦਾ ਖਾਤਮਾ ਕਰਨ ਦੀ ਮੁਹਿੰਮ ਜ਼ੋਰਾਂ ‘ਤੇ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦਾ ਖਾਤਮਾ ਕਰਨ ਦੀ ਮੁਹਿੰਮ ਜ਼ੋਰਾਂ ‘ਤੇ

ਸ੍ਰੀ ਮੁਕਤਸਰ ਸਾਹਿਬ11 ਜੁਲਾਈ:

ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਾਲ ਭਿੱਖਿਆ ਦਾ ਖਾਤਮਾ ਕਰਨ ਲਈ ਅੱਜ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੀ ਚੈਕਿੰਗ ਕੀਤੀ ਗਈ।

ਡਾ : ਸ਼ਿਵਾਨੀ ਨਾਗਪਾਲ ਜ਼ਿਲ੍ਹਾ ਬਾਲ ਸੁਰੱਖਿਆ ਅਫਸਰਸ੍ਰੀ ਮੁਕਤਸਰ ਸਾਹਿਬ ਵੱਲੋਂ ਇਸ ਹਫਤੇ ਦੌਰਾਨ ਕੁੱਲ 12 ਬੱਚੇ ਬਾਲ ਭਿੱਖਿਆ ਕਰਦੇ ਰੈਸਕਿਊ ਕੀਤੇ ਗਏ। ਤਿੰਨ ਬੱਚੇ ਕਿਸੇ ਹੋਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਸਨਉਹ ਆਪਣੇ ਰਿਸ਼ਤੇਦਾਰਾ ਦੇ ਘਰ ਆਏ ਹੋਏ ਸਨ। ਬਾਕੀ ਬੱਚੇ ਪਹਿਲਾਂ ਹੀ ਸਕੂਲਾਂ ਵਿੱਚ ਦਾਖਲ ਸਨਪਰ ਉਹ ਸਕੂਲ ਨਾ ਜਾ ਕੇ ਭੀਖ ਮੰਗਣ ਅਤੇ ਕੱਚ ਚੁੱਗਣ ਦਾ ਕੰਮ ਕਰਦੇ ਹਨਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵਲੋਂ ਬੱਚਿਆਂ ਅਤੇ ਉਹਨਾਂ ਦੀ ਮਾਤਾ-ਪਿਤਾ ਦੀ ਕਾਊਸਲਿੰਗ ਕੀਤੀ ਗਈ ਅਤੇ ਉਹਨਾਂ ਨੂੰ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਹਨਾ ਨੂੰ ਕਿਹਾ ਗਿਆ ਕਿ ਜੇਕਰ ਬੱਚੇ ਦੁਬਾਰਾ ਭੀਖ ਮੰਗਦੇ ਪਾਏ ਗਏ ਤਾ ਉਹਨਾਂ ਨੂੰ ਚਾਇਲਡ ਕੇਅਰ ਇੰਸਟੀਟਿਊਟ ਵਿੱਚ ਭੇਜ ਦਿੱਤਾ ਜਾਵੇਗਾ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ,ਸ੍ਰੀ ਮੁਕਤਸਰ ਸਾਹਿਬ ਵੱਲੋਂ ਬੇਨਤੀ ਕੀਤੀ ਗਈ ਕਿ ਬੱਚਿਆ ਨੂੰ ਭੀਖ ਦੇ ਕੇ ਜਿੰਦਗੀ ਬਰਬਾਦ ਨਾ ਕਰੋਂਬਲਕਿ ਉਹਨਾਂ ਨੂੰ ਪੜ੍ਹਨ ਲਗਾਉ ਅਤੇ ਉਹਨਾਂ ਵੱਲੋ ਪਬਲਿਕ ਨੂੰ ਅਪੀਲ ਕੀਤੀ ਗਈ ਜੇਕਰ ਉਹ ਕਿਸੇ ਬੱਚੇ ਨੂੰ ਭੀਖ ਮੰਗਦੇ ਦੇਖਦੇ ਹਨ ਤਾਂ ਉਹਨਾ ਦੀ ਫੋਟੋ ਲੈਣ ਅਤੇ ਇਸ ਦੀ ਸੂਚਨਾ 1098 ਨੰਬਰ ਤੇ ਦੇਣ।                                                   

            ਸਿੱਖਿਆ ਵਿਭਾਗ ਤੋਂ ਸ: ਹਰਮਨ ਸਿੰਘ ਵੱਲੋ ਭਰੋਸਾ ਦਵਾਇਆ ਗਿਆ ਕਿ ਇਹਨਾਂ ਬੱਚਿਆ ਨੂੰ ਸਕੂਲ ਵਿੱਚ ਹਾਜ਼ਰ ਕਰਵਾਇਆ ਜਾਵੇਗਾ ਅਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਇਹ ਬੱਚੇ ਸਕੂਲ ਵਿੱਚ ਹਾਜ਼ਰ ਹੋਣ।                   

          ਅੱਜ ਚੈਕਿੰਗ ਦੌਰਾਨ ਡਾ :ਸ਼ਿਵਾਨੀ ਨਾਗਪਾਲ ਜਿਲ੍ਹਾ ਬਾਲ ਸੁਰੱਖਿਆ ਅਫਸਰ ,ਸ੍ਰੀ ਮੁਕਤਸਰ ਸਾਹਿਬ ,ਪੁਲਿਸ ਵਿਭਾਗ ਤੋਂ ਲਖਵਿੰਦਰ ਕੌਰ ਨੰ.1292 S/CT ਅਤੇ ਬਲਰਾਜ ਸਿੰਘ ਨੰ 543 S/CT  ਸ੍ਰੀ ਮੁਕਤਸਰ ਸਾਹਿਬ,ਸ. ਹਰਮਨ ਸਿੰਘ ਜਿਲ੍ਹਾ ਸਿੱਖਿਆ ਵਿਭਾਗ  ਸਰਕਾਰੀ ਪ੍ਰਾਇਮਰੀ ਸਕੂਲ ਕੁੜੀਆ ਸ੍ਰੀ ਮੁਕਤਸਰ ਸਾਹਿਬ,ਗੁਰਜੌਤ ਸਿੰਘ ਸੁਪਰਵਾਇਜਰ (ਚਾਇਲਡ ਹੈਲਪ ਲਾਇਨ) ਸ੍ਰੀ ਮੁਕਤਸਰ ਸਾਹਿਬ,ਵਿਕਾਸ ਕੁਮਾਰ ਸੁਪਰਵਾਇਜਰ (ਚਾਇਲਡ ਹੈਲਪ ਲਾਇਨ) ਸ੍ਰੀ ਮੁਕਤਸਰ ਸਾਹਿਬਪਰਮਜੀਤ ਕੌਰ ਕੇਸ ਵਰਕਰ(ਚਾਇਲਡ ਹੈਲਪ ਲਾਇਨ) ਸ੍ਰੀ ਮੁਕਤਸਰ ਸਾਹਿਬ ਮੌਜੂਦ ਸਨ।

Tags:

Advertisement

Latest News

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ
ਚੰਡੀਗੜ੍ਹ, 16 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ,...
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ