ਗੈਂਗਸਟਰ ਲਾਰੈਂਸ ਦੀ ਟੀਵੀ ਇੰਟਰਵਿਊ ਦੇ ਮਾਮਲੇ ਦੀ  (19 ਨਵੰਬਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ

ਗੈਂਗਸਟਰ ਲਾਰੈਂਸ ਦੀ ਟੀਵੀ ਇੰਟਰਵਿਊ ਦੇ ਮਾਮਲੇ ਦੀ  (19 ਨਵੰਬਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ

Chandigarh, 20 NOV,2024,(Azad Soch News):- ਗੈਂਗਸਟਰ ਲਾਰੈਂਸ ਦੀ ਸੀਆਈਏ (CIA) ਖਰੜ ਨਾਲ ਟੀਵੀ ਇੰਟਰਵਿਊ (TV Interview) ਦੇ ਮਾਮਲੇ ਦੀ  (19 ਨਵੰਬਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਸੁਣਵਾਈ ਹੋਈ, ਅਦਾਲਤ ਨੇ ਇਸ ਮਾਮਲੇ ਵਿੱਚ ਸਖ਼ਤ ਰਵੱਈਆ ਅਪਣਾਇਆ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੁੱਛਿਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਮੋਹਾਲੀ ਦੇ ਤਤਕਾਲੀ ਐਸਐਸਪੀ (SSP) ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ,ਲਾਰੈਂਸ ਬਿਸ਼ਨੋਈ ਇੰਟਰਵਿਊ (Lawrence Bishnoi Interview) ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਸਰਾਕਰ (Punjab Government) ਨੂੰ ਦਿੱਤੇ ਆਦੇਸ਼ ਦੀ 2 ਦਸੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੋਂ ਪਹਿਲਾ ਉਦੋਂ ਦੇ ਮੋਹਾਲੀ ਦੇ ਐਸਐਸਪੀ (SSP)  ਖਿਲਾਫ਼ ਕਾਰਵਾਈ ਕੀਤੀ ਜਾਵੇ।

ਜੇਕਰ ਕਾਰਵਾਈ ਨਹੀਂ ਕੀਤੀ ਗਈ ਤਾਂ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਅਗਲੀ ਸੁਣਵਾਈ ਉਤੇ ਹਾਈ ਕੋਰਟ ਵਿੱਚ ਪੇਸ਼ ਹੋ ਕੇ ਇਸ ਦਾ ਜਵਾਬ ਦੇਣਾ ਹੋਵੇਗਾ। ਉਥੇ ਡੀਜੀਪੀ ਤੋਂ ਇੱਕ ਵਾਰ ਫਿਰ ਜਵਾਬ ਤਲਬ ਕੀਤਾ ਹੈ ਕਿ ਦੱਸਣ ਕਿ ਉਨ੍ਹਾਂ ਨੇ ਪਹਿਲਾ ਕਿਸ ਆਧਾਰ ਉਤੇ ਇਹ ਕਹਿ ਦਿੱਤਾ ਸੀ ਕਿ ਇਹ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ। ਇਸ ਦੇ ਨਾਲ ਹੀ ਡੀਜੀਪੀ ਦੀ ਉਸ ਇੰਟਰਵਿਊ ਦੀ ਪੂਰੀ ਪ੍ਰਤੀਲਿਪੀ ਵੀ ਹਾਈ ਕੋਰਟ ਵਿੱਚ ਪੇਸ਼ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।

ਇਸ ਦੌਰਾਨ ਜਦੋਂ ਅਦਾਲਤ ਵਿੱਚ ਸੁਣਵਾਈ ਹੋਈ ਤਾਂ ਅਦਾਲਤ ਨੇ ਪੁੱਛਿਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਮੁਹਾਲੀ ਦੇ ਤਤਕਾਲੀ ਐਸਐਸਪੀ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਉਸ ਨੂੰ ਮੁਅੱਤਲ ਕਿਉਂ ਨਹੀਂ ਕੀਤਾ ਗਿਆ ? ਇੱਕ ਅਧਿਕਾਰੀ ਦੀ ਸੁਰੱਖਿਆ ਕਿਉਂ ਕੀਤੀ ਜਾ ਰਹੀ ਹੈ ? ਸਰਕਾਰ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਸਰਕਾਰ ਨੇ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਅਧਿਕਾਰੀ ਨੇ ਜਵਾਬ ਦਾਖ਼ਲ ਕਰ ਦਿੱਤਾ ਹੈ। ਜਿਸ ਤੋਂ ਸਰਕਾਰ ਸੰਤੁਸ਼ਟ ਨਹੀਂ ਹੈ। ਅਦਾਲਤ ਨੇ ਸਰਕਾਰੀ ਵਕੀਲ ਨੂੰ ਕਈ ਸਵਾਲ ਪੁੱਛੇ। ਨਾਲ ਹੀ ਕਿਹਾ ਕਿ ਅਗਲੀ ਸੁਣਵਾਈ ਤੱਕ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਨਹੀਂ ਤਾਂ ਗ੍ਰਹਿ ਵਿਭਾਗ ਦੇ ਸਕੱਤਰ ਨੂੰ ਇਸ ਮਾਮਲੇ ਵਿੱਚ 2 ਦਸੰਬਰ ਨੂੰ ਪੇਸ਼ ਹੋਣਾ ਪਵੇਗਾ।

 

ਕਿਉਂਕਿ ਅਧਿਕਾਰੀ ਦਾ ਕਹਿਣਾ ਹੈ ਕਿ ਡੀਐਸਪੀ ਗੁਰਸ਼ੇਰ ਸੰਧੂ ਉਸ ਸਮੇਂ ਸੀਆਈਏ ਦੇ ਇੰਚਾਰਜ ਸਨ। ਅਦਾਲਤ ਨੇ ਕਿਹਾ ਕਿ ਹੇਠਲੇ ਪੱਧਰ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਜੇਲ੍ਹ 'ਚ ਫੋਨ ਫੜੇ ਜਾਣ 'ਤੇ ਵਾਰਡਨ ਖਿਲਾਫ਼ ਕਾਰਵਾਈ ਕੀਤੀ ਜਾਂਦੀ ਹੈ। ਅਜਿਹੇ ਵਿੱਚ ਪੂਰੇ ਜ਼ਿਲ੍ਹੇ ਦੇ ਇੰਚਾਰਜ ਐਸਐਸਪੀ ਅਦਾਲਤ ਨੇ ਕਿਹਾ ਕਿ ਅਗਲੀ ਸੁਣਵਾਈ ਤੱਕ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇ।

Advertisement

Latest News

ਅਮਰੀਕੀ ਸੂਬੇ ਮਿਨੇਸੋਟਾ ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦਾ ਕਤਲ ਅਮਰੀਕੀ ਸੂਬੇ ਮਿਨੇਸੋਟਾ ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦਾ ਕਤਲ
Champlin (USA),15,JUN,2025,(Azad Soch News):- ਅਮਰੀਕੀ ਸੂਬੇ ਮਿਨੇਸੋਟਾ (Minnesota) ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦੀ...
ਇਜ਼ਰਾਈਲ ਨੇ ਈਰਾਨ ਦੇ ਦੱਖਣੀ ਪਾਰਸ ਗੈਸ ਫੀਲਡ 'ਤੇ ਹਮਲਾ ਕੀਤਾ
ਅੱਜ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ
ਸਾਡੀ ਸਰਕਾਰ ਨੇ ਜੋ ਵਾਦਾ ਕੀਤਾ ਉਸ ਨੂੰ ਪੂਰਾ ਕਰ ਦਿਖਾਇਆ-ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-06-2025 ਅੰਗ 688
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲੁਧਿਆਣਾ ਉਪਚੋਣ 'ਚ ਆਮ ਆਦਮੀ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਲਈ ਰਾਜਗੁਰੂ ਨਗਰ 'ਚ ਚੋਣ ਪ੍ਰਚਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ