ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

ਫਰੀਦਕੋਟ 30 ਸਤੰਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਆਈ.ਏ.ਐਸ.ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵੱਧ ਤੋਂ ਵੱਧ ਚਾਲਾਨ ਕੱਟੇ ਜਾਣ ਅਤੇ ਇਸ ਸਬੰਧੀ ਪਿੰਡ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗੂਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਝੋਨੇ ਦੀ ਕਟਾਈ ਕੰਬਾਇਨ ਅੱਗੇ ਹਾਰਵੈਸਟ ਅਤੇ ਸੁਪਰ ਐਸ.ਐਮ.ਐਸ ਲਗਾ ਕੇ ਹੀ ਕਰਨ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਢਾਈ ਏਕੜ ਤੇ ਅੱਗ ਲਗਾਉਣ ਵਾਲੇ ਕਿਸਾਨ ਨੂੰ 2500 ਰੁਪਏਢਾਈ ਤੋਂ ਪੰਜ ਏਕੜ ਨੂੰ ਅੱਗ ਲਗਾਉਣ ਵਾਲੇ ਕਿਸਾਨ ਨੂੰ 5000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜਮੀਨ ਤੇ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਜੁਰਾਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਨੋਡਲ ਅਫਸਰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਛਪਵਾਏ ਪੈਂਫਲਿਟਸ ਹਰੇਕ ਕਿਸਾਨ ਪਹੁੰਚਾਏ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪ੍ਰਸ਼ਾਸ਼ਨ ਪਰਾਲੀ ਪ੍ਰਬੰਧਨ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਸਮੂਹ ਨੋਡਲ ਅਫਸਰ ਬਿਨਾਂ ਕਿਸੇ ਡਰ ਦੇ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਮਸ਼ੀਨਰੀ ਦੀ ਉਪਲਬਧੀ ਅਤੇ ਕਿਰਾਏ ਸਬੰਧੀ ਲਿਸਟ ਵੀ ਪਿੰਡਾਂ ਵਿੱਚ ਲਗਾਈ ਜਾਵੇ। ਉਨ੍ਹਾਂ ਕਿਹਾ ਸਬਸਿਡੀ ਵਾਲੀ ਮਸ਼ੀਨਰੀ ਪਿੰਡ ਦੀ ਸਾਂਝੀ ਥਾਂ ਤੇ ਰੱਖੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਉਸ ਦੀ ਕਿਰਾਏ ਤੇ ਵਰਤੋਂ ਕਰ ਸਕੇ।

ਇਸ ਮੌਕੇ ਜੀ.ਏ ਮੈਡਮ ਤੁਸ਼ਿਤਾ ਗੁਲਾਟੀ, ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ, ਪੁਲਿਸ ਵਿਭਾਗ ਅਤੇ ਖੇਤੀਬਾੜੀ ਦਫਤਰ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ