ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ

ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ  ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ

ਚੰਡੀਗੜ੍ਹ, 2 ਨਵੰਬਰ:

ਪੰਜਾਬ ਪੁਲਿਸ ਨੇ 1 ਅਤੇ 2 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਵਿਸੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਨ ਨੂੰ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੀਆਂ ਚੋਣਵੀਆਂ ਥਾਵਾਂ `ਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਆਮ ਲੋਕਾਂ ਲਈ ਬਿਨਾਂ ਕਿਸੇ ਅਸੁਵਿਧਾ ਤੋਂ ਸੁਚਾਰੂ ਢੰਗ ਨਾਲ ਵਾਹਨਾਂ ਦੀ ਜਾਂਚ ਯਕੀਨੀ ਬਣਾਈ ਜਾ ਸਕੇ।

ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਪਾਕਿਸਤਾਨ ਦੀ ਏਜੰਸੀ ਆਈ.ਐਸ.ਆਈ. ਵੱਲੋਂ ਡਰੋਨਾਂ ਰਾਹੀਂ ਅੰਤਰਰਾਸ਼ਟਰੀ ਸਰਹੱਦ ਤੋਂ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਅਤੇ ਵਾਹਨਾਂ ਰਾਹੀ ਅੱਗੇ ਪਹੁੰਚਾ ਕੇ ਭਾਰਤ ਨਾਲ ਪ੍ਰੌਕਸੀ ਯੁੱਧ ਛੇੜਨ ਦੇ ਮਨਸੂਬਿਆਂ ਦਾ, ਸਾਹਮਣਾ ਕਰ ਰਿਹਾ ਹੈ। ਦੇਸ਼ ਵਿਰੋਧੀ ਤਾਕਤਾਂ ਨੇ ਭਾਰਤ ਵਿੱਚ ਉਥਲ-ਪੁਥਲ ਫੈਲਾਉਣ ਲਈ ਨਵੇਂ  ਢੰਗ-ਤਰੀਕੇ ਈਜਾਦ ਕਰ ਲਏ ਹਨ ਅਤੇ ਆਪ੍ਰੇਸ਼ਨ "ਸਿੰਦੂਰ"  ਤੋਂ ਬਾਅਦ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਆਈ ਹੈ ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਸੂਬੇ ਦੀ ਪੁਲਿਸ, ਇਥੋਂ ਦੇ ਨਾਗਰਿਕਾਂ ਅਤੇ ਆਪਣੇ ਫਰਜ਼ਾਂ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਭਲੀਭਾਂਤ ਜਾਣਦੀ ਹੈ ਕਿ ਆਮ ਸੁਰੱਖਿਆ ਉਪਾਅ ਇਸ ਤਰੀਕੇ ਨਾਲ ਕੀਤੇ ਜਾਣੇ ਚਾਹੀਦੇ ਹਨ ਜਿਸ ਨਾਲ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇ। ਪ੍ਰਾਪਤ ਰਿਪੋਰਟਾਂ ਮੁਤਾਬਿਕ ਰਾਜ ਦੇ ਕਈ ਹਿੱਸਿਆਂ ਵਿੱਚ ਅਖ਼ਬਾਰਾਂ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਦੇ ਚਲਦਿਆਂ ਅਖ਼ਬਾਰਾਂ ਦੀ ਡਿਲੀਵਰੀ ਵਿੱਚ ਦੇਰੀ ਹੋਈ ਹੈ।

ਪੰਜਾਬ ਪੁਲਿਸ ਵੱਲੋਂ ਪੂਰੀ ਸੁਹਿਰਦਤਾ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੁਰੱਖਿਆ ਜਾਂਚ ਦੌਰਾਨ, ਖਾਸ ਕਰਕੇ ਵਾਹਨਾਂ ਦੀ ਚੈਕਿੰਗ ਦੌਰਾਨ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਹੋਵੇ। ਇਸ ਦੇ ਨਾਲ ਹੀ, ਸੁਰੱਖਿਆ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਵਿੱਚ ਇੱਕ ਸਰਗਰਮ ਅਤੇ ਅੰਦਰੂਨੀ ਸੁਰੱਖਿਆ ਗਰਿੱਡ ਦੀ ਲੋੜ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ । 

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ