ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਚੰਡੀਗੜ੍ਹ, 6 ਮਈ
 
ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।
 
ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ।
 
ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ  ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ। 
Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ