ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਸਮਾਣਾ (ਪਟਿਆਲਾ), 7 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ ਨੂੰ ਅੱਜ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਂਚ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ। 
    ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਵਿੱਚ ਹੋਣਹਾਰ ਵਿਦਿਆਰਥੀ ਸਾਥੋਂ ਹਮੇਸ਼ਾ ਲਈ ਵਿਛੜ ਗਏ। ਉਨ੍ਹਾਂ ਨੇ ਇਸ ਹਾਦਸੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਦੁੱਖ ਜ਼ਾਹਰ ਕੀਤਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਗਮਗੀਨ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਨਸਾਫ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਦ੍ਰਿੜਤਾ ਨਾਲ ਕਿਹਾ ਕਿ ਇਸ ਦਿਲ ਕੰਬਾਊ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੇਸ ਨੂੰ ਲਮਕਾਉਣ ਅਤੇ ਇਨਸਾਫ ਵਿੱਚ ਅੜਿੱਕੇ ਖੜ੍ਹੇ ਕਰਨ ਦੀ ਕੋਸ਼ਿਸ਼ ਕਰਨ ਵਾਲੇ ਭਾਵੇਂ ਕਿੰਨੇ ਹੀ ਅਸਰ-ਰਸੂਖ ਵਾਲੇ ਹੀ ਕਿਉਂ ਨਾ ਹੋਣ, ਨੂੰ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਕਰਨਾ ਘਿਨਾਉਣਾ ਜੁਰਮ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਮਿਲਣ ਨਾਲ ਬਾਕੀਆਂ ਨੂੰ ਸਬਕ ਮਿਲੇਗਾ।  
ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਵਿਰੁੱਧ ਕਾਰਵਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਟਰਾਂਸਪੋਰਟ ਵਿਭਾਗਾਂ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਅਪਰਾਧਾਂ ਨੂੰ ਨਾ-ਮੁਆਫ ਕਰਨ ਯੋਗ ਦੱਸਦਿਆਂ ਕਿਹਾ ਕਿ ਸਰਕਾਰ ਕਿਸੇ ਨੂੰ ਵੀ ਆਮ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ।
ਹਾਦਸੇ ਵਿੱਚ ਵਿਛੜਣ ਵਾਲਿਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਮੁੱਖ ਮੰਤਰੀ ਨੇ ਮ੍ਰਿਤਕ ਬੱਚਿਆਂ ਦੀ ਯਾਦ ਵਿੱਚ ਪਾਰਕ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਦੁਖਦਾਈ ਹਾਦਸੇ ਦੇ ਪੀੜਤ ਵਿਦਿਆਰਥੀਆਂ ਪ੍ਰਤੀ ਸ਼ਰਧਾਂਜਲੀ ਹੋਵੇਗੀ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਮਾਣਾ ਤੋਂ ਪਾਤੜਾਂ ਤੱਕ ਮੌਜੂਦਾ ਸੜਕ ਨੂੰ ਚਾਰ-ਮਾਰਗੀ ਸੜਕ ਵਜੋਂ ਅਪਗ੍ਰੇਡ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਆਵਾਜਾਈ ਜ਼ਿਆਦਾ ਹੋਣ ਕਾਰਨ ਇਸ ਸੜਕ 'ਤੇ ਅਕਸਰ ਹਾਦਸੇ ਵਾਪਰਦੇ ਹਨ, ਜਿਸ ਨਾਲ ਲੋਕਾਂ ਦੀ ਸੁਰੱਖਿਆ ਲਈ ਇੱਥੋਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਮਾਣਾ ਦੇ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਲਾਕੇ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਸੱਤ ਨਵੀਆਂ ਐਂਬੂਲੈਂਸਾਂ ਸ਼ਾਮਲ ਕੀਤੀਆਂ ਜਾਣਗੀਆਂ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ