ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 

ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 

'ਭਾਰਤੀ ਹਾਕੀ ਦਾ ਸੁਨਹਿਰੀ ਯੁੱਗ'

Chandigarh, 17, September 2024,(Azad Soch News):-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ,ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਟੂਰਨਾਮੈਂਟ ਦੇ ਫਾਈਨਲ ਵਿੱਚ ਚੀਨ ਨੂੰ 1-0 ਨਾਲ ਮਾਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੂਰੇ ਦੇਸ਼ ਲਈ ਮਾਣ ਵਾਲੇ ਪਲ ਹਨ ਕਿਉਂਕਿ ਭਾਰਤ ਨੇ ਪੰਜਵੀਂ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਟੀਮ ਦੇ ਸਾਰੇ ਖਿਡਾਰੀ ਸ਼ਲਾਘਾ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਟੀਮ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਭਾਰਤੀ ਟੀਮ ਪੂਰੇ ਟੂਰਨਾਮੈਂਟ ਵਿੱਚ ਅਜੇਤੂ ਰਹੀ ਅਤੇ ਸਾਰੇ ਖੇਡੇ ਸੱਤ ਮੈਚ ਜਿੱਤੇ,ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਰ ਵੀ ਖ਼ੁਸ਼ੀ ਵਾਲੀ ਗੱਲ ਹੈ ਕਿ ਭਾਰਤੀ ਟੀਮ ਵਿੱਚ ਪੰਜਾਬ ਦੇ ਸੱਤ ਖਿਡਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦਾ ਸਭ ਤੋਂ ਮਹੱਤਵਪੂਰਨ ਖਿਡਾਰੀ ਅਤੇ ਭਾਰਤੀ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ ਵੀ ਪੰਜਾਬ ਦਾ ਨੌਜਵਾਨ ਹੈ। ਹਰਮਨਪ੍ਰੀਤ ਸਿੰਘ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਵੀ ਐਲਾਨਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਰਤੀ ਹਾਕੀ ਦਾ ਸੁਨਹਿਰੀ ਯੁੱਗ ਹੈ ਅਤੇ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਅਸੀਂ ਇਸ ਇਤਿਹਾਸਕ ਪਲ ਦਾ ਹਿੱਸਾ ਹਾਂ,ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿੱਤ ਖੇਡਾਂ ਦੇ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਹਾਕੀ ਦੀ ਖੇਡ ਮੁੜ ਸੁਰਜੀਤੀ ਦੇ ਰਾਹ 'ਤੇ ਹੈ। ਟੀਮ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੀਮ ਨੇ ਦੇਸ਼ ਵਿੱਚੋਂ ਪੈਦਾ ਹੋਏ ਮਹਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ ਹੈ।

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ