ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

 

* ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨ

 

ਚੰਡੀਗੜ੍ਹ/ ਫਿਰੋਜ਼ਪੁਰ 13 ਮਈ 2025 ( ਸੁਖਵਿੰਦਰ ਸਿੰਘ):- ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਪਾਕਿਸਤਾਨੀ ਡਰੋਨ ਹਮਲੇ ਕਾਰਨ ਮਾਰੇ ਗਏ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ।

 

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ 10 ਲੱਖ ਰੁਪਏ ਵਿੱਚੋਂ ਪੰਜ ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੇ ਜਾਣਗੇ, ਜਦੋਂ ਕਿ ਪੰਜ ਲੱਖ ਰੁਪਏ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਦਿੱਤੇ ਜਾਣਗੇ। ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਵੱਡੇ ਅਤੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

Tags: CM Mann

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ