ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 30 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ,ਇਸ ਭਿਆਨਕ ਹਾਦਸੇ 'ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ,ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ