ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ


ਚੰਡੀਗੜ੍ਹ, 7 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ ਸਮੇਤ ਚਾਰ ਵਿਅਕਤੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਜਾਂਦੀ ਹੈ, ਉਸ ਪਵਿੱਤਰ ਸਥਾਨ 'ਤੇ ਪਾਕਿਸਤਾਨ ਵੱਲੋਂ ਕੀਤੀ ਭਿਆਨਕ ਬੰਬਾਰੀ ਦੌਰਾਨ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੇ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ। ਹਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਵਹਿਸ਼ੀ ਕਾਰਵਾਈਆਂ ਦੌਰਾਨ ਪਾਕਿਸਤਾਨ ਵੱਲੋਂ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗੀ ਗੱਲ ਹੈ। ਸੰਕਟ ਦੀ ਇਸ ਘੜੀ ਵਿੱਚ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਸਾਰਿਆਂ ਲਈ ਦਰਦਨਾਕ ਪਲ ਹੈ, ਜਿਨ੍ਹਾਂ ਨੇ ਇਸ ਮੰਦਭਾਗੀ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ।

ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਵੱਡੇ ਅਤੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਉਨ੍ਹਾਂ ਨੂੰ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।

Tags:

Advertisement

Latest News

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨ ਘੰਟੇ ਤੋਂ ਥੋੜ੍ਹਾ ਵੱਧ ਸਮਾਂ ਬਿਤਾਇਆ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨ ਘੰਟੇ ਤੋਂ ਥੋੜ੍ਹਾ ਵੱਧ ਸਮਾਂ ਬਿਤਾਇਆ
New Delhi, 20,JAN,2025,(Azad Soch News):-  ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ (President Sheikh Mohammed...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ
ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ