ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ

Chandigarh, 7 MAY,2025,(Azad Soch News):-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ ਸਮੇਤ ਚਾਰ ਵਿਅਕਤੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਜਾਂਦੀ ਹੈ, ਉਸ ਪਵਿੱਤਰ ਸਥਾਨ 'ਤੇ ਪਾਕਿਸਤਾਨ ਵੱਲੋਂ ਕੀਤੀ ਭਿਆਨਕ ਬੰਬਾਰੀ ਦੌਰਾਨ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੇ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ। ਹਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਵਹਿਸ਼ੀ ਕਾਰਵਾਈਆਂ ਦੌਰਾਨ ਪਾਕਿਸਤਾਨ ਵੱਲੋਂ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗੀ ਗੱਲ ਹੈ। ਸੰਕਟ ਦੀ ਇਸ ਘੜੀ ਵਿੱਚ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਸਾਰਿਆਂ ਲਈ ਦਰਦਨਾਕ ਪਲ ਹੈ, ਜਿਨ੍ਹਾਂ ਨੇ ਇਸ ਮੰਦਭਾਗੀ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ।

 

ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਵੱਡੇ ਅਤੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਉਨ੍ਹਾਂ ਨੂੰ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।

Advertisement

Latest News

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ
ਜਲੰਧਰ, 26 ਜੂਨ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਤਿਗੁਰੂ ਕਬੀਰ ਜੀ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ
ਐੱਸਆਈਆਰ ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 39,872 ਚਲਾਨ ਕੀਤੇ, 412 ਵਾਹਨ ਜ਼ਬਤ ਕੀਤੇ ਅਤੇ 2600 ਤੋਂ ਵੱਧ ਅਣਅਧਿਕਾਰਤ ਉਪਕਰਨ ਹਟਾਏ
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ