ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ 

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ 

CHANDIGARH,7,MAY,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਅੱਠ ਬੱਚੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਵਿੱਚ ਹਨ ਅਤੇ ਸਾਰੇ ਜ਼ਖਮੀਆਂ ਨੂੰ ਵਧੀਆ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Advertisement

Latest News

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ...
ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ
ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ
ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ
ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ