ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

* ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਜੋਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੀ ਇਹ ਪਹਿਲ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਹੋਣਗੇ।

Related Posts

Advertisement

Latest News

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ