ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਚੰਡੀਗੜ੍ਹ, 5 ਜੂਨ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ।

ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ  ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਸਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਲਗਨ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਨ੍ਹਾਂ ਉਮੀਦਵਾਰਾਂ ਦੀ ਚੋਣ ਹੋ ਗਈ ਹੈ ਤਾਂ ਉਨ੍ਹਾਂ ਨੂੰ ਯੋਗਤਾ ਅਨੁਸਾਰ ਕੇਡਰ ਅਲਾਟ ਕਰਨ ਦੇ ਨਾਲ-ਨਾਲ ਮੈਰਿਟ ਆਧਾਰ ‘ਤੇ ਉਨ੍ਹਾਂ ਦੀ ਤਾਇਨਾਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਤਾਇਨਾਤੀ ਜਿੱਥੇ ਵੀ ਹੋਵੇ, ਉਹ ਆਪਣੇ ਕੰਮ ਵਾਲੀ ਥਾਂ 'ਤੇ ਆਪਣੇ ਜੱਦੀ ਸੂਬੇ ਦੀ ਮਹਿਕ ਜ਼ਰੂਰ ਫੈਲਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਆਪਣੀ ਮਿਹਨਤ, ਲਚਕੀਲੇਪਣ ਅਤੇ ਨਵੀਨ ਪਹੁੰਚ ਲਈ ਜਾਣੇ ਜਾਂਦੇ ਹਨ। ਉਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੇ ਕੰਮ ਵਾਲੀ ਥਾਂ 'ਤੇ ਆਪਣੇ ਸੂਬੇ ਦੀ ਅਮਿੱਟ ਛਾਪ ਛੱਡਣ ਛੱਡਦਿਆਂ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਭਰਤੀ ਨਾਲ ਪ੍ਰਸ਼ਾਸਨਿਕ  ਕੰਮਕਾਜ ਵਿੱਚ ਇੱਕ ਨਵਾਂ ਜੋਸ਼ ਭਰੇਗਾ, ਜਿਸ ਨਾਲ ਦੇਸ਼ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਨਵ-ਨਿਯੁਕਤ ਅਧਿਕਾਰੀ ਦੇਸ਼ ਨੂੰ ਆਪਣੀ ਸ਼ਾਨ ਦੇ ਸਿਖਰ 'ਤੇ ਲੈ ਜਾਣਗੇ। ਯੂਪੀਐਸਸੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਨ ਲਈ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ 5 ਲੱਖ ਤੋਂ ਵੱਧ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 14,627 ਮੇਨਸ ਦੀ ਪ੍ਰੀਖਿਆ ਲਈ ਜਦਕਿ 2845 ਇੰਟਰਵਿਊ ਲਈ ਚੁਣੇ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਖੀਰ ਵਿੱਚ 1009 ਉਮੀਦਵਾਰਾਂ ਦੀ ਅਫ਼ਸਰ ਵਜੋਂ ਚੋਣ ਹੋਈ ਹੈ, ਜਿਨ੍ਹਾਂ ਵਿੱਚੋਂ 26 ਸੂਬੇ ਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਚੁਣਿਆ ਗਿਆ ਹੈ ਕਿਉਂਕਿ ਪ੍ਰੀਖਿਆ ਕਰਵਾਉਣ ਤੋਂ ਲੈ ਕੇ ਨਿਯੁਕਤੀਆਂ ਤੱਕ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ। ਨੌਜਵਾਨ ਅਧਿਕਾਰੀਆਂ ਦੇ ਸ਼ਾਨਦਾਰ ਕਰੀਅਰ ਅਤੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਕੇ ਪੂਰੇ ਉਤਸ਼ਾਹ ਅਤੇ ਲਗਨ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਨੇੜਲੇ ਭਵਿੱਖ ਵਿੱਚ ਪੂਰੇ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤਾਂ ਜੋ ਉਹ ਵਧੇਰੇ ਕੁਸ਼ਲਤਾ ਨਾਲ ਆਪਣੀ ਡਿਊਟੀ ਨਿਭਾ ਸਕਣ।

ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਅਤੇ ਹੋਰ ਵੀ ਮੌਜੂਦ ਸਨ।

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ