ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ 

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ 

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ 

 

ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰੀ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਨ ਦੀ ਅਪੀਲ 

 

ਉਮੀਦਵਾਰਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ 

 

ਚੰਡੀਗੜ੍ਹ, 14 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ। 

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ।

ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਦੌਰਾਨ ਪਿੰਡਾਂ ਵਿੱਚ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਪਿੰਡਾਂ ਵਿੱਚ ਯੋਗ ਨੁਮਾਇੰਦੇ ਚੁਣਨ ਅਤੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਚੋਣਾਂ ਵਿੱਚ ਭਾਗ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਸ ਪ੍ਰਗਟਾਉਂਦੇ ਹਾਂ ਕਿ ਜਿੱਤ ਉਪਰੰਤ ਉਹ ਆਪਣੇ-ਆਪਣੇ ਪਿੰਡਾਂ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣਗੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਹ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

Advertisement

Latest News

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ
ਚੰਡੀਗੜ੍ਹ; 10 ਜੂਨ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ...
ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ
ਡੀਜੀਪੀ ਗੌਰਵ ਯਾਦਵ ਨੇ ਨਵਾਂ 'ਸਾਂਝ ਸਿਟੀਜ਼ਨ ਪੋਰਟਲ' ਕੀਤਾ ਲਾਂਚ
ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ