ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

*ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ*

 

*ਦੋਵਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ*

 

*ਚੰਡੀਗੜ੍ਹ, 14 ਫਰਵਰੀ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। 

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਦੋਵੇਂ ਕ੍ਰਿਕਟਰਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਨਾਲ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਭਾਰਤ ਦੇ ਉਪ ਜੇਤੂ ਬਣਨ ਵਿੱਚ ਸ਼ੁਭਮਨ ਗਿੱਲ ਅਤੇ ਟਵੰਟੀ-20 ਵਿਸ਼ਵ ਕੱਪ ਦੀ ਜਿੱਤ ਵਿੱਚ ਅਰਸ਼ਦੀਪ ਸਿੰਘ ਦਾ ਵੱਡਾ ਯੋਗਦਾਨ ਸੀ। ਹਾਲ ਹੀ ਵਿੱਚ ਇੰਗਲੈਂਡ ਨਾਲ ਖੇਡੀ ਲੜੀ ਵਿੱਚ ਸ਼ੁਭਮਨ ਗਿੱਲ ਦੀ ਖੇਡ ਕਾਬਲੇ-ਏ-ਤਾਰੀਫ਼ ਸੀ। 

ਭਗਵੰਤ ਸਿੰਘ ਮਾਨ ਨੇ ’80-90 ਦੇ ਦਹਾਕੇ ਤੋਂ ਕ੍ਰਿਕਟ ਖੇਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਪੁਰਾਣੇ ਖਿਡਾਰੀਆਂ ਨੂੰ ਵੀ ਚੇਤੇ ਕੀਤਾ ਅਤੇ ਕ੍ਰਿਕਟ ਦੇ ਮੌਜੂਦਾ ਤਿੰਨੇ ਫਾਰਮੈਟਾਂ ਅਤੇ ਘਰੇਲੂ ਕ੍ਰਿਕਟ ਉੱਪਰ ਵੀ ਚਰਚਾ ਕੀਤੀ। ਦੋਵੇਂ ਕ੍ਰਿਕਟਰਾਂ ਨੇ ਖੇਡ ਦੀ ਬਾਰੀਕੀਆਂ ਬਾਰੇ ਵੀ ਗੱਲ ਕੀਤੀ। ਦੋਵੇਂ ਕ੍ਰਿਕਟਰ ਆਗਾਮੀ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਅੱਜ ਰਵਾਨਾ ਹੋ ਰਹੇ ਹਨ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ।

 

Tags:

Advertisement

Latest News

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 - ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ
ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ
ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ
ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ