ਸ਼ਹਿਰ ਵਾਸੀਆਂ ਤੇ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ-ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋ ਨਾ ਕੀਤੀ ਜਾਵੇ

ਸ਼ਹਿਰ ਵਾਸੀਆਂ ਤੇ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ-ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋ ਨਾ ਕੀਤੀ ਜਾਵੇ

ਬਟਾਲਾ, 28 ਅਗਸਤ (     )  ਸ੍ਰੀ ਵਿਕਰਮਜੀਤ ਸਿੰਘ ਐੱਸ. ਡੀ. ਐਮ. ਕਮ ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆਂ ਕਿ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਲਈ ਦਿਨ-ਰਾਤ ਨਵੱਖ-ਵੱਖ ਵਿਭਾਗਾਂ ਵੱਲੋ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੰਗਤਾਂ ਦੀ ਸਹੂਲਤ ਲਈ ਕੋਈ ਕਮੀਂ ਬਾਕੀ ਨਾ ਰਹੇ।

ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਦੇ ਵਿਧਾਇਕਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸ੍ਰੀ ਦਲਵਿੰਦਰਜੀਤ ਸਿੰਘਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੱਲ੍ਹ 29 ਅਗਸਤ  ਨੂੰ ਗੁਰਦਆਰਾ ਸ੍ਰੀ ਬੇਰ ਸਾਹਿਬਸੁਲਤਾਨਪੁਰ ਲੋਧੀ ਤੋ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਅਤੇ 30 ਅਗਸਤ ਨੂੰ ਪਾਲਕੀ ਸਾਹਿਬ ਜੀ ਦੇ ਰੂਟ ਸਮੇਤ ਸਮੁੱਚੇ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਰਹਿੰਦੇ ਕਾਰਜਾਂ ਨੂੰ ਅੰਤਿਮ ਛੂਹ ਦਿਤੀ ਜਾ ਰਹੀ ਹੈ ।

ਉਨ੍ਹਾਂ ਸ਼ਹਿਰ ਵਾਸੀਆਂ ਅਤੇ ਲੰਗਰ ਲਗਾਉਣ ਵਾਸੀਆਂ ਸੰਗਤਾਂ ਕੋਲੋ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋ ਨਾ ਕਰਨ । ਲੰਗਰ ਵਰਤਾਉਣ ਲਈ ਪੱਤਲ ਜਾਂ ਸਟੀਲ ਦੀਆਂ ਪਲੇਟਾਂ ਦੀ ਵਰਤੋ ਕੀਤੀ ਜਾਵੇ ਤਾ ਜੋ ਸਮਾਗਮ ਜ਼ੀਰੋ ਵੇਸਟ ਜਨਰੇਟਿਡ ਮੇਲਾ ਮਨਾਉਣ ਦਾ ਮਿਥਿਆ ਟੀਚਾ ਸਫਲਤਾਪੂਰਵਕ ਸਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਲੰਗਰ ਲਗਾਉਣ ਵਾਲੀ ਜਗ੍ਹਾ ਤੇ ਸਫਾਈ ਰੱਖੀ ਜਾਵੇ ਤੇ ਵੇਸਟੇਜ਼ ਡਸਟਬੀਨ ਵਿੱਚ ਹੀ ਪਾਈ ਜਾਵੇ।

ਉਨ੍ਹਾਂ ਅੱਗੇ ਦੱਸਿਆ ਕਿ ਮੀਂਹ ਕਾਰਨ ਸ਼ਹਿਰ ਅੰਦਰ ਲੋਕਾਂ ਨੂੰ ਮੁਸ਼ਕਿਲ ਪੇਸ਼ ਆਈ ਸੀ ਪਰ ਨਗਰ ਨਿਗਮ ਤੇ ਵੱਖ-ਵੱਖ ਵਿਭਾਗਾਂ ਵਲੋਂ ਸ਼ਹਿਰ ਅੰਦਰ ਸੀਵਰੇਜ਼ ਦੀ ਸਮੱਸਿਆਂ ਹੱਲ ਕਰਨਫੁਹਾਰਾ ਚੌਕ ਦੀ ਸਫਾਈਹੰਸਲੀ ਵਿੱਚ ਜੰਗਲ ਬੂਟੀ ਪੁੱਟਣ ਦਾ ਕੰਮਨਹਿਰੂ ਗੇਟਅੱਚਲੀ ਗੇਟਠਠਿਆਰੀ ਮੁਹੱਲਾਭੰਡਾਰੀ ਗੇਂਟ ਦੇ ਨੇੜਲੇ ਸਫਾਈ ਦਾ ਕੰਮਕਾਹਨੂੰਵਾਨ ਰੋਡ ਤੇ ਸਫਾਈ ਦਾ ਕੰਮਡੇਰਾ ਬਾਬਾ ਨਾਨਕਕਾਦੀਆਂ ਰੋਡ  ਤੇ ਬਟਾਲਾ ਗੁਰਦਸਾਪੁਰ ਰੋਡਲਵ-ਕੁਸ਼ ਚੌਂਕ ਵਿਖੇ ਵਿਕਾਸ ਕੰਮ ਸਮੇਤ ਸਮੁੱਚੇ ਸ਼ਹਿਰ ਅੰਦਰ ਸਫਾਈ ਵਿਵਸਥਾ ਤੇ ਵਿਕਾਸ ਕੰਮ ਕੀਤੇ ਜਾ ਰਹੇ ਹਨ। ਪ੍ਰਸ਼ਾਸ਼ਨ ਸਰਧਾਲੂਆਂ ਦੀ ਸਹੂਲਤ ਲਈ ਕੋਈ ਕਮੀ ਨਹੀ ਰਹਿਣ ਦੇਵੇਗਾ ਅਤੇ ਬਟਾਲਾ ਸ਼ਹਿਰ ਨੂੰ ਸਵਾਗਤੀ ਗੇਟਾਂ ਤੇ ਰੰਗ ਬਰੰਗੀਆਂ ਲੜੀਆਂ ਆਦਿ ਨਾਲ ਸਜਾਇਆ ਜਾਵੇਗਾ।

ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਸ਼ਹਿਰ ਵਾਸੀ ਨੂੰ ਸਫ਼ਾਈ ਆਦਿ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਹੈਲਪ ਲਾਈਨ ਨੰਬਰ 99153-62910 ’ਤੇ ਸੰਪਰਕ ਕੀਤਾ ਜਾਵੇ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ