ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

*ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ*

*ਕਿਹਾ, ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਖਿਡਾਰੀ*

ਗੁਰੂਹਰਸਹਾਏ /ਫ਼ਿਰੋਜ਼ਪੁਰ, 3 ਮਾਰਚ 2025 ( ਸੁਖਵਿੰਦਰ ਸਿੰਘ ):- ਪੰਜਾਬ ਸਰਕਾਰ ਵੱਲੋਂ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ, ਹਾਕੀ ਸਟੇਡੀਅਮ ਫਿਰੋਜ਼ਪੁਰ, ਸ਼੍ਰੀ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਅਤੇ ਹੈਂਡਬਾਲ ਕੋਚਿੰਗ ਸੈਂਟਰ ਸਤੀਏ ਵਾਲਾ ਤੇ ਤੂਤ ਆਦਿ ਵਿਖੇ ਕੋਚਾਂ ਵੱਲੋਂ ਸਵੇਰ ਅਤੇ ਸ਼ਾਮ ਦੇ ਜਾਗਰੂਕਤਾ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ। 

ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਸੰਬੋਧਨ ਕੀਤਾ, ਉਨ੍ਹਾਂ ਨੂੰ ਵਿਅਕਤੀਗਤ ਪ੍ਰਦਰਸ਼ਨ ਅਤੇ ਸਮਾਜਿਕ ਜੀਵਨ ਦੋਵਾਂ 'ਤੇ ਨਸ਼ਿਆਂ ਦੀ ਵਰਤੋਂ ਦੇ ਗੰਭੀਰ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। 

ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਉਦੇਸ਼ ਖਿਡਾਰੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਹੈ।ਇਨ੍ਹਾਂ ਸੈਸ਼ਨਾਂ ਦੌਰਾਨ ਕੋਚ ਗਗਨ ਮਾਟਾ , ਜਗਮੀਤ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ, ਮਨਮੀਤ ਸਿੰਘ ਅਤੇ ਤੇਜਿੰਦਰ ਸਿੰਘ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ