1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਪੁਲ ਦੀ ਉਸਾਰੀ- ਗੁਰਦਿੱਤ ਸਿੰਘ ਸੇਖੋਂ

1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਪੁਲ ਦੀ ਉਸਾਰੀ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 29 ਜਨਵਰੀ

ਫ਼ਰੀਦਕੋਟ-ਕੋਟਕਪੂਰਾ ਰੋਡ ਉੱਪਰ ਪੈਂਦੀ ਲੰਘੇਆਣਾ ਡ੍ਰੇਨਨੇੜੇ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪੁਲ ਦੀ ਉਸਾਰੀ ਦਾ ਕੰਮ ਲਗਭਗ 1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪੁਲ ਦੀ ਚੌੜਾਈ ਕਰੀਬ 16 ਮੀਟਰ (53 ਫੁੱਟ) ਹੋਵੇਗੀ।

 ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੀਤਾ ਜਾਵੇਗਾਜਿਸਨੂੰ ਨੈਸ਼ਨਲ ਹਾਈਵੇ ਡਿਵੀਜ਼ਨਲੋਕ ਨਿਰਮਾਣ ਵਿਭਾਗ ਫ਼ਰੀਦਕੋਟ ਵੱਲੋਂ ਮਹੀਨੇ ਦੇ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ। ਇਸ ਕੰਮ ਦੇ ਟੈਂਡਰ ਅਲਾਟ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਸ ਪੁਲ ਦੀ ਮੰਗ ਕੀਤੀ ਜਾ ਰਹੀ ਸੀ, ਪੁਲ ਦੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ  ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ ਅਤੇ ਪਿਛਲੇ ਸਮੇਂ ਦੌਰਾਨ ਇੱਥੇ ਕਈ ਹਾਦਸੇ ਵਾਪਰ ਚੁੱਕੇ ਹਨ। ਸ.ਸੇਖੋਂ ਨੇ ਕਿਹਾ ਕਿ ਇਸ ਪੁਲ ਦੀ ਉਸਾਰੀ ਨਾਲ ਆਵਾਜਾਈ ਸੁਚਾਰੂ ਹੋਵੇਗੀ ਅਤੇ ਹਾਦਸਿਆਂ ਤੇ ਕਾਬੂ ਪਾਇਆ ਜਾਵੇਗਾ।

ਉਨ੍ਹਾਂ ਇਸ ਵਿਕਾਸ ਕਾਰਜ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸੰਬੰਧਿਤ ਵਿਭਾਗ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਲਾਕੇ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਉਹਨਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ। 

Advertisement

Latest News

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ