ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ

Chandigarh, 22 November,2024,(Azad Soch News):-  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ (By-Election) ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ,ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ (CCTV Cameras) ਜ਼ਰੀਏ ਕੀਤੀ ਜਾਵੇਗੀ,ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ (Punjab Police) ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ,ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ,ਚੰਡੀਗੜ੍ਹ ਰੋਡ (Chandigarh Road) ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ,ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ,ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ,ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ,ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ,ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ,ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ,ਬਰਨਾਲਾ (Barnala) ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ (SD College of Education, Barnala) ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।    

Advertisement

Latest News

ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ
Chandigarh, 25 January 2025,(Azad Soch News):-  ਗਣਤੰਤਰ ਦਿਵਸ (Republic Day) ਦੀ ਪੂਰਵ ਸੰਧਿਆ 'ਤੇ, ਭਾਰਤ ਸਰਕਾਰ ਨੇ ਪਦਮ ਪੁਰਸਕਾਰਾਂ ਦਾ...
ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ
ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤ
ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ
ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ
ਸਿੰਗਲ ਯੂਜ ਪਲਾਸਟਿਕ ਮੁਕਤ ਵਾਤਾਵਰਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ