ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ

Chandigarh,23 NOV,2024,(Azad Soch News):- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ (Four Assembly Constituencies) ਵਿਚ 20 ਨਵੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ,ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਰੁਝਾਨ 8.30 ਵਜੇ ਅਤੇ ਪਹਿਲਾ ਨਤੀਜਾ 9.30 ਵਜੇ ਆ ਸਕਦਾ ਹੈ,ਸਖ਼ਤ ਸੁਰੱਖਿਆ ਤਹਿਤ ਗਿਣਤੀ ਕੇਂਦਰਾਂ ਵਿਚ ਪੈਰਾ ਮਿਲਟਰੀ ਫ਼ੋਰਸ (Para Military Force) ਅਤੇ ਕੇਂਦਰਾਂ ਦੇ ਆਲੇ-ਦੁਆਲੇ ਸੂਬਾ ਪੁਲਿਸ (Police) ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ,ਗਿੱਦੜਬਾਹਾ ਹਲਕੇ ਵਿਚ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ (ਕਾਂਗਰਸ), ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਸਿੰਘ ਬਾਦਲ (ਭਾਜਪਾ) ਅਤੇ ਸਾਬਕਾ ਅਕਾਲੀ ਡਿੰਪੀ ਢਿੱਲੋਂ (ਆਪ) ਵਿਚਕਾਰ ਦਿਲਚਸਪ ਮੁਕਾਬਲਾ ਹੈ। ਬਰਨਾਲਾ ਵਿਚ ‘ਆਪ’ ਦੇ ਹਰਿੰਦਰ ਸਿੰਘ ਧਾਲੀਵਾਲ, ਕਾਂਗਰਸ ਕਾਲਾ ਢਿਲੋਂ ਅਤੇ ਭਾਜਪਾ ਦੇ  ਕੇਵਲ ਢਿੱਲੋਂ ਦਰਮਿਆਨ ਵੀ ਤਕੜੀ ਟੱਕਰ ਹੈ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਵਿਚ ਕਾਂਗਰਸ ਆਗੂ ਤੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ (ਕਾਂਗਰਸ), ਗੁਰਦੀਪ ਸਿੰਘ ਰੰਧਾਵਾ (ਆਪ) ਤੇ ਰਵੀਕਰਨ ਸਿੰਘ ਕਾਹਲੋਂ (ਭਾਜਪਾ) ਵਿਚਕਾਰ ਮੁਕਾਬਲਾ ਹੈ,ਚੱਬੇਵਾਲ ਵਿਚ ਸਾਂਸਦ ਰਾਜ ਕੁਮਾਰ ਚੱਬੇਵਾਲ ਦੇ ਬੇਟੇ ਇਸ਼ਾਂਕ (ਆਪ), ਰਣਜੀਤ ਕੁਮਾਰ (ਕਾਂਗਰਸ) ਅਤੇ ਸੋਹਣ ਸਿੰਘ ਠੰਡਲ (ਭਾਜਪਾ) ਦਰਮਿਆਨ ਤਿਕੋਣਾ ਮੁਕਾਬਲਾ ਹੈ,ਇਨ੍ਹਾਂ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀ ਫ਼ਾਈਨਲ ਮੰਨਿਆ ਜਾ ਰਿਹਾ ਹੈ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-11-2025 ਅੰਗ 494 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-11-2025 ਅੰਗ 494
ੴ ਸਤਿਗੁਰ ਪ੍ਰਸਾਦਿ ਗੂਜਰੀ ਮਹਲਾ ੪ ਘਰੁ ੩ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪ੍ਰਸਿੱਧ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ ਨੂੰ ਹਰਿਆਣਾ ਵਿੱਚ ਕਾਰ ਨਿਰਮਾਣ ਪਲਾਂਟ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ
ਮੋਹਾਲੀ ਦੇ ਜ਼ੀਰਕਪੁਰ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਵਾਪਰੀ
'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ
ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ