ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ

ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ

Amritsar 12 February 2025,(Azad Soch News):- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ (Cabinet Minister Harbhajan Singh ETO) ਨੇ ਕਿਹਾ ਹੈ ਕਿ ਪੰਜਾਬ ਸਰਕਾਰ (Punjab Government) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Chief Minister Bhagwant Singh Mann) ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਕੋਲ ਹੀ ਜਾ ਕੇ ਦੂਰ ਕਰਨ ਦਾ ਬੀੜਾ ਉਠਾਇਆ ਹੋਇਆ ਹੈ। ਕੈਬਨਿਟ ਮੰਤਰੀ ਅੱਜ ਆਪਣੇ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਫਿਰਕੇ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਕੰਮ ਕੀਤੇ ਹਨ। ਉਹਨਾਂ ਕਿਹਾ ਕਿ ਬਤੌਰ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਮੈਂ ਬੁਨਿਆਦੀ ਢਾਂਚੇ ਦੇ ਵਿਸਥਾਰਉੱਤੇ ਜੋਰ ਦਿੱਤਾ ਹੈ ਤਾਂ ਜੋ ਲੋਕਾਂ ਦਾ ਜਿੰਦਗੀ ਆਸਾਨ ਹੋ ਸਕੇ ਅਤੇ ਰੁਜ਼ਗਾਰ ਦੇ ਮੌਕੇ ਵੱਧ ਸਕਣ। ਕੈਬਨਿਟ ਮੰਤਰੀ ਨੇ ਲੋਕਾਂ ਦੇ ਮਸਲੇ ਸੁਣਕੇ ਮੌਕੇ 'ਤੇ ਹੀ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ। ਇਸ ਮੌਕੇ ਚੇਅਰਮੈਨ ਸ਼ਨਾਖ ਸਿੰਘ, ਸੁਨੈਣਾਂ ਰੰਧਾਵਾ, ਸਤਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।ਸ ਹਰਭਜਨ ਸਿੰਘ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੇਕ ਨੀਤੀ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ ਅਤੇ ਬਹੁਤੀਆਂ ਸੇਵਾਵਾਂ ਲੋਕਾਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਦੇਣ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਹੁਣ ਬਹੁਤੇ ਕੰਮਾਂ ਲਈ ਸੁਵਿਧਾ ਕੇਂਦਰਾਂ ਵਿੱਚ ਵੀ ਜਾਣ ਦੀ ਲੋੜ ਨਹੀਂ, ਤੁਸੀਂ ਇੱਕ ਫੋਨ ਕਰਕੇ ਬਹੁਤ ਸੇਵਾਵਾਂ ਆਪਣੇ ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹੋ।

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ