ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਚੰਡੀਗੜ੍ਹ, 2 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿੱਚ ਦਾਖਲੇ ਲਈ ਦੇਸ਼ ਭਰ ਵਿਚੋਂ 18ਵਾਂ ਰੈਂਕ ਹਾਸਲ ਕੀਤਾ ਹੈ।

ਸੰਸਥਾ ਦੇ ਸਿਧਾਂਤ 'ਸੁਭ ਕਰਮਨ ਤੇ ਕਬਹੂੰ ਨ ਟਰੋਂ' ਉਤੇ ਖਰਾ ਉਤਰਦਿਆਂ ਇਨ੍ਹਾਂ ਕੈਡਿਟਾਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਦੋਵੇਂ ਮਹਿਲਾ ਕੈਡਿਟਾਂ ਨਿਮਰ ਪਿਛੋਕੜ ਨਾਲ ਸਬੰਧਤ ਹਨ। ਮਹਿਕਪ੍ਰੀਤ ਕੌਰ ਰੂਪਨਗਰ ਦੇ ਪਿੰਡ ਪਪਰਾਲੀ ਦੇ ਕਿਸਾਨ ਸ. ਅਮਰਜੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਧੀ ਹੈ, ਜਦੋਂਕਿ ਕੋਮਲਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਗੁਰਮੀਤ ਸਿੰਘ ਅਤੇ ਬਲਜੀਤ ਕੌਰ ਦੀ ਧੀ ਹੈ। ਕੋਮਲਪ੍ਰੀਤ ਕੌਰ ਦੇ ਪਿਤਾ ਭਾਰਤੀ ਫੌਜ ਵਿੱਚ ਹਵਲਦਾਰ ਹਨ।

ਦੋਵੇਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਇੱਕ ਨਵੇਂ, ਅਭਿਲਾਸ਼ੀ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਨਾ ਸਿਰਫ਼ ਭਾਰਤ ਦੀ ਸਭ ਤੋਂ ਮੁਸ਼ਕਲ ਰੱਖਿਆ ਪ੍ਰੀਖਿਆ ਪਾਸ ਕੀਤੀ ਹੈ, ਸਗੋਂ ਉਨ੍ਹਾਂ ਨੇ ਛੋਟੇ ਕਸਬਿਆਂ ਅਤੇ ਪਿੰਡਾਂ ਤੋਂ ਆਉਣ ਵਾਲੀ ਪੰਜਾਬ ਦੀ ਹਰ ਧੀ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਨਵਾਂ ਜੋਸ਼ ਭਰਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰੈਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ।

ਇਸ ਪ੍ਰਾਪਤੀ ਉੱਤੇ ਮਾਣ ਮਹਿਸੂਸ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਲਈ ਨਾ-ਮਾਤਰ ਅਸਾਮੀਆਂ ਵਿਰੁੱਧ ਪਹਿਲਾ ਆਲ ਇੰਡੀਆ ਰੈਂਕ ਪ੍ਰਾਪਤ ਕਰਨਾ ਵੱਡੀ ਪ੍ਰਾਪਤੀ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਦੀ ਇਸ ਪ੍ਰਾਪਤੀ ਨੇ ਹਥਿਆਰਬੰਦ ਸੈਨਾਵਾਂ ਵਿੱਚ ਸੂਬੇ ਦੀਆਂ ਹੋਰ ਲੜਕੀਆਂ ਨੂੰ ਭੇਜਣ  ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਨੇ ਦੋਵਾਂ ਕੈਡਿਟਾਂ ਨੂੰ ਦੇਸ਼ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ