ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਚੰਡੀਗੜ੍ਹ, 29 ਮਈ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ।

ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ।

ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਪ੍ਰਤੀ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰਾਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਪ੍ਰਾਪਤ ਕਰ ਰਿਹਾ ਹੈ।

ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਸਬ ਲੈਫਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੀਂ ਕਮਿਸ਼ਨਡ ਅਫਸਰ ਨੂੰ ਭਾਰਤੀ ਜਲ ਸੈਨਾ ਵਿੱਚ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Advertisement

Latest News

ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 29 ਮਈ-      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ...
ਲੋਕਾਂ ਨੇ 'ਈਡੀ ਪਾਰਟੀ' (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ
ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ
ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਬਿਰਧ ਘਰ ਤਰਨ ਤਾਰਨ ਵਿਖੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ
ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ
ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟਆਫ ਨਰਸਿੰਗ, ਸ੍ਰੀ ਮੁਕਤਸਰ