ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ
By Azad Soch
On
ਚੰਡੀਗੜ੍ਹ, 6 ਅਕਤੂਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।
Related Posts
Latest News
12 Nov 2025 07:08:03
Patiala,12,NOV,2025,(Azad Soch News):- ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...

