ਖੇਤੀਬਾੜੀ ਵਿਭਾਗ ਨੇ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਬੈੱਡਾਂ ਉੱਤੇ ਨਰਮੇ ਦੀ ਬਿਜਾਈ ਕਰਵਾਈ

ਖੇਤੀਬਾੜੀ ਵਿਭਾਗ ਨੇ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਬੈੱਡਾਂ ਉੱਤੇ ਨਰਮੇ ਦੀ ਬਿਜਾਈ ਕਰਵਾਈ

ਮਾਨਸਾ, 09 ਮਈ :

            ਖੇਤੀਬਾੜੀ ਮੰਤਰੀ ਸ਼਼੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਮਾਨਸਾ ਜਿਲ੍ਹੇ ਵਿੱਚ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਦੀ ਅਪੀਲ ਕੀਤੀ ਅਤੇ ਇਸ ਲੜੀ ਤਹਿਤ 12 ਏਕੜ ਨਰਮਾ ਕਰਮ ਸਿੰਘ ਪੁੱਤਰ ਸ਼੍ਰੀ ਹਰਨੇਕ ਸਿੰਘ ਪਿੰਡ ਮਲਕਪੁਰ ਖਿਆਲਾ ਵਿਖੇ ਨਰਮੇ ਦੀ ਬਿਜਾਈ ਬੈੱਡਾਂ ਉੱਪਰ ਕਰਵਾਈ ਗਈ।

            ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਨਰਮੇ ਦੀ ਬੈੱਡਾਂ ਉੱਪਰ ਬਿਜਾਈ ਕਰਨ ਨਾਲ ਪਾਣੀ ਦੀ ਬਚਤ ਹੁੰਦੀ ਹੈ ਅਤੇ ਪਾਣੀ ਬੂਟੇ ਨੂੰ ਸਹੀ ਮਾਤਰਾ ਵਿੱਚ ਪਹੁੰਚਦਾ ਹੈ।ਜਿਸ ਨਾਲ ਨਰਮੇ ਦੀ ਫਸਲ ਦਾ ਝਾੜ ਵਧੀਆ ਆਉਂਦਾ ਹੈ।ਇਸ ਸਮੇਂ ਮੁੱਖ ਖੇਤੀਬਾੜੀ ਅਫਸਰ ਮਾਨਸਾ ਨੇ ਦੱਸਿਆ ਕਿ ਇਸ ਸਮੇਂ ਸਰਕਾਰ ਵੱਲੋਂ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਕਿਸਾਨ ਨੂੰ ਪੱਕਾ ਬਿੱਲ ਲੈਣ ਉਪਰੰਤ ਪੋਰਟਲ *ਤੇ ਅਪਲਾਈ ਕਰਨ ਅਤੇ ਜੇਕਰ ਪੋਰਟਲ ਤੇ ਅਪਲਾਈ ਕਰਨ ਵਿੱਚ ਦਿੱਕਤ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਦਫਤਰ ਨਾਲ ਤਾਲਮੇਲ ਕੀਤਾ ਜਾਵੇ।

            ਇਸ ਮੌਕੇ ਡਾ. ਜਸਲੀਨ ਕੌਰ ਧਾਲੀਵਾਲਖੇਤੀਬਾੜੀ ਵਿਕਾਸ ਅਫਸਰਸੁਖਜਿੰਦਰ ਸਿੰਘਖੇਤੀਬਾੜੀ ਵਿਕਾਸ ਅਫਸਰ ਅਤੇ ਧਰਮਪਾਲ ਸਿੰਘ ਖੇਤੀਬਾੜੀ ਉਪ ਨਿਰੀਖਕਗੁਰਬਖਸ਼ ਸਿੰਘ ਖੇਤੀਬਾੜੀ ਉਪ ਨਿਰੀਖਕਦਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਤੋਂ ਇਲਾਵਾ ਅਮਨਦੀਪ ਸਿੰਘਹਰਮੰਦਰ ਸਿੰਘਬਲਜੀਤ ਸਿੰਘਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਕਿਸਾਨ ਵੀਰ ਮੌਜੂਦ ਸਨ।

Tags:

Advertisement

Latest News

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ...
ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ
ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ
ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ
ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ