ਪੈ ਰਹੀ ਅੱਤ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਪੈ ਰਹੀ ਅੱਤ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ22 ਮਈ

              ਪੈ ਰਹੀ ਅੱਤ ਦੀ ਗਰਮੀ ਦੌਰਾਨ ਡਿਪਟੀ ਕਮਿਸ਼ਨਰਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ

ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ  ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬੀਮਾਰੀ ਹੈ ਬੱਚਿਆਂ ਅਤੇ ਬਜੁਰਗਾਂਗਰਭਵਤੀ ਔਰਤਾਂਮੋਟਾਪੇ ਤੋਂ ਪੀੜਤ ਲੋਕਦਿਲ ਦੇ ਮਰੀਜ਼ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ ਇਸ ਦੇ ਇਲਾਵਾ ਮਜ਼ਦੂਰ ਵਰਗਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਹੋ ਜਾਂਦੇ ਹਨ

ਗਰਮੀ ਜਾਂ ਲੂਅ ਲੱਗਣ ਦੇ ਲੱਛਣ:

1  ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ

2  ਚੱਕਰ ਖਾ ਕੇ ਡਿੱਗ ਪੈਣਾਗੱਲ ਸਮਝਣ ਵਿਚ ਮੁਸ਼ਕਲ ਆਉਣੀਚਿੜਚਿੜਾਪਣਜੁਬਾਨ ਦਾ ਲੜਖੜਾਉਣਾਤੁਰਨ ਸਮੇਂ ਲੜਖੜਾਉਣਾਦੌਰਾ ਪੈਣਾ ਆਦਿ

3  ਬੇਚੈਨੀ ਅਤੇ ਘਬਰਾਹਟ 

4  ਹਲਕਾ ਜਾਂ ਤੇਜ਼ ਬੁਖਾਰ 

5  ਜੀਅ ਖਰਾਬ ਹੋਣਾ 

6  ਲੋੜ ਤੋਂ ਜ਼ਿਆਦਾ ਪਿਆਸ ਲੱਗਣਾ 

7  ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ

8  ਕਮਜ਼ੋਰੀ ਮਹਿਸੂਸ ਹੋਣਾ 

9  ਗਰਮੀ ਕਰਕੇ ਪਿੱਤ ਦਾ ਹੋਣਾ

10 ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ

11 ਮਾਸ਼ ਪੇਸ਼ੀਆਂ ਵਿੱਚ ਦਰਦ

12 ਲਾਲਗਰਮ ਅਤੇ ਖੁਸ਼ਕ ਚਮੜੀ

ਲੂ ਲੱਗਣ ਵਿੱਚ ਮਰੀਜ਼ ਨੂੰ ਪਸੀਨਾ ਆਉਂਦੇ ਰਹਿਣਾ ਇੱਕ ਵਧੀਆ ਲੱਛਣ ਹੈਇਸ ਨਾਲ ਸਰੀਰ ਦਾ ਤਾਪਮਾਨ ਸਥਿਰ ਰਹਿੰਦਾ ਹੈ 

ਖ਼ਤਰਨਾਕ ਸਥਿਤੀ :

1  ਤੇਜ਼ ਬੁਖਾਰਜੋ 40 ਡਿਗਰੀ ਸੈਲਸੀਅਸ ਜਾਂ 104-105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ ਹੋਵੇ

2  ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ

3  ਮਰੀਜ਼ ਦਾ ਬੇਹੋਸ਼ ਹੋ ਜਾਣਾਘਬਰਾਹਟ ਹੋਣਾ 

 

ਲੂ ਦੇ ਲੱਛਣ ਨਜ਼ਰ ਆਉਣ ਤੇ ਕੀ ਕੀਤਾ ਜਾਵੇ :

1  ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ

2  ਵਿਅਕਤੀ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ

3  ਵਿਅਕਤੀ ਨੂੰ ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ

4  ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ

5  ਠੰਡੇ ਪਾਣੀ ਨਾਲ ਭਰੇ ਬਾਥ ਟੱਬ ਵਿੱਚ ਮਰੀਜ਼ ਨੂੰ ਗਲੇ ਤੱਕ ਲਿਟਾਇਆ ਜਾ ਸਕਦਾ ਹੈ

6  ਬੁਖਾਰ ਨੂੰ ਘੱਟ ਕਰਨ ਲਈ ਡਾਕਟਰ ਦੀ ਸਲਾਹ ਤੋਂ ਬਿਨ੍ਹਾ ਆਮ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ

7   ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਲੈ ਕੇ ਜਾਇਆ ਜਾਵੇ 

 ਗਰਮੀ ਚ ਲੂਅ ਤੋਂ ਬਚਣ ਦੇ ਲਈ ਕੀ ਕੀਤਾ ਜਾਵੇ :

1  ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ 

2  ਸੂਤੀਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ 

3  ਤਰਲ ਪਦਾਰਥਾਂ ਜਿਵੇਂ ਪਾਣੀਨਿੰਬੂ ਪਾਣੀਲੱਸੀਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ 

4  ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ਤੇ ਹੀ ਨਿਕਲਿਆ ਜਾਵੇ 

ਕੀ ਨਾ ਕੀਤਾ ਜਾਵੇ :

1  ਖਾਲੀ ਪੇਟ ਘਰੋਂ ਬਾਹਰ ਨਾ ਨਿਕਲਿਆ ਜਾਵੇ 

2  ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕੀਤਾ ਜਾਵੇ 

3  ਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ

4 ਦੁਪਹਿਰ ਦੇ ਸਮੇਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ