ਡਿਪਟੀ ਕਮਿਸ਼ਨਰ ਨੇ ਗਿਰੀ ਟ੍ਰਰੈਵਰਲਜ਼ ਅਮਲੋਹ ਦਾ ਲਾਇਸੈਂਸ ਕੀਤਾ ਰੱਦ

ਡਿਪਟੀ ਕਮਿਸ਼ਨਰ ਨੇ ਗਿਰੀ ਟ੍ਰਰੈਵਰਲਜ਼ ਅਮਲੋਹ ਦਾ ਲਾਇਸੈਂਸ ਕੀਤਾ ਰੱਦ

ਫ਼ਤਹਿਗੜ੍ਹ ਸਾਹਿਬ 14 ਫਰਵਰੀ:-

                ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਗਿਰੀ ਟ੍ਰਰੈਵਰਲਜ਼, ਕੋਰਟ ਰੋਡ ਅਮਲੋਹਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।

                ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਪ੍ਰਸ਼ੋਤਮ ਗਿਰੀ ਵਾਸੀ ਵਾਰਡ ਨੰ: 11 ਅਮਲੋਹ ਨੂੰ ਗਿਰੀ ਟ੍ਰਰੈਵਰਲਜ਼ ਕੋਰਟ ਰੋਡ ਅਮਲੋਹਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਲਾਇਸੈਂਸ ਨੰਬਰ 31/ਐਮ.ਸੀ.-1, ਮਿਤੀ 27.05.2019 ਨੂੰ ਜਾਰੀ ਕੀਤਾ ਗਿਆ ਸੀਜੋ ਕਿ ਮਿਤੀ 26.05.2024 ਤੱਕ ਵੈਲਿਡ ਸੀਜਿਸ ਦੀ ਮਿਆਦ ਖਤਮ ਹੋ ਚੁੱਕੀ ਹੈ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਲਾਇਸੈਂਸ ਦੀ ਮਿਆਦ ਖਤਮ ਹੋਣ ਤੋਂ ਦੋ (2) ਮਹੀਨੇ ਪਹਿਲਾਂ ਲਾਇਸੈਂਸ ਰੀਨਿਊ ਕਰਵਾਉਣ ਲਈ ਅਪਲਾਈ ਕਰਨਾ ਹੁੰਦਾ ਹੈ।

                ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਹੀ ਲਾਇਸੈਂਸ ਕੈਂਸਲ ਕਰਨ ਤੋਂ ਪਹਿਲਾਂ ਸ਼੍ਰੀ ਪ੍ਰੋਸ਼ਤਮ ਗਿਰੀ  ਵਾਰਡ ਨੰਬਰ 11, ਤਹਿਸੀਲ ਅਮਲੋਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਜਿਸ ਦੇ ਨਾਮ ਤੇ ਲਾਇਸੈਂਸ ਜਾਰੀ ਕੀਤਾ ਗਿਆ ਸੀਨੂੰ ਪੱਤਰ ਨੰ: 15073/ਫ.ਕ.1, ਮਿਤੀ 23.9.2024 ਰਾਹੀਂ ਇੱਕ ਹਫਤੇ ਦੇ ਅੰਦਰ-ਅੰਦਰ ਲਾਇਸੈਂਸ ਰੀਨਿਊ ਕਰਨ ਲਈ ਅਪਲਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਵੱਲੋ ਲਗਭਗ ਤਿੰਨ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਸ਼੍ਰੀ ਪ੍ਰੋਸ਼ਤਮ ਗਿਰੀ  ਵਾਰਡ ਨੰਬਰ 11, ਤਹਿਸੀਲ ਅਮਲੋਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਲਾਇਸੈਂਸ ਰੀਨਿਊ ਕਰਨ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ।

                ਇਸ ਲਈ ਡਾ. ਸੋਨਾ ਥਿੰਦਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀਫਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਗਿਰੀ ਟ੍ਰਰੈਵਰਲਜ਼ ਕੋਰਟ ਰੋਡ ਅਮਲੋਹਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਨੰਬਰ 31/ਐਮ.ਸੀ.-1, ਮਿਤੀ 27.05.2019 ਰੱਦ ਕਰ ਦਿੱਤਾ ਗਿਆ ਹੈ।

                ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀਲਾਇਸੈਂਸੀ ਦੇ ਜਾਂ ਇਸ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਵੀ ਜ਼ਿੰਮੇਵਾਰ ਹੋਵੇਗਾ।

Tags:

Advertisement

Latest News

 ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ