ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ

ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ


ਹੁਸ਼ਿਆਰਪੁਰ, 27 ਜੂਨ: ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੇ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਸ਼ਨੀਵਾਰ ਸ਼ਾਮ ਨੂੰ ਸਥਾਨਕ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵੋਟਰਾਂ ਨੂੰ ਗਿਣਤੀ ਫਾਰਮ ਵੀ ਸੌਂਪੇ ਅਤੇ ਐਸ.ਆਈ.ਆਰ. ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਲੋਕਾਂ ਨੂੰ ਐਸ.ਆਈ.ਆਰ. ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਇਹ ਸੁਧਾਈ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਾਗੀਦਾਰੀ ਵਾਲੀ ਪ੍ਰਕਿਰਿਆ ਹੈ, ਜਿਸ ਵਿੱਚ ਨਾ ਸਿਰਫ਼ ਵੋਟਰ, ਸਗੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ ਤਾਂ ਜੋ ਇਹ ਕਾਰਜ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਤਾਇਨਾਤ ਐਸ.ਆਈ.ਆਰ. ਟੀਮਾਂ ਨੂੰ ਪੂਰਾ ਸਹਿਯੋਗ ਦੇਣ, ਤਾਂ ਜੋ ਇਹ ਕੰਮ ਸਹੀ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਬੀ.ਐਲ.ਓ. ਹਰ ਘਰ ਵਿੱਚ ਘੱਟੋ-ਘੱਟ ਤਿੰਨ ਵਾਰ ਜਾਣਗੇ। ਜ਼ਿਲ੍ਹੇ ਵਿੱਚ ਕੁੱਲ 1,563 ਬੀ.ਐਲ.ਓ. ਸੱਤ ਵਿਧਾਨ ਸਭਾ ਹਲਕਿਆਂ ਦੇ 12,68,648 ਵੋਟਰਾਂ ਨੂੰ ਕਵਰ ਕਰਨਗੇ ਅਤੇ ਇਸ ਕਾਰਜ ਦੀ ਨਿਗਰਾਨੀ ਸੁਪਰਵਾਈਜ਼ਰਾਂ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਏਜੰਟ ਵੀ ਗਿਣਤੀ ਫਾਰਮਾਂ ਦੀ ਵੰਡ ਦੌਰਾਨ ਬੀ.ਐਲ.ਓ. ਦੇ ਨਾਲ ਮੌਜੂਦ ਰਹੇ।

ਜ਼ਿਲ੍ਹਾ ਚੋਣ ਅਫ਼ਸਰ ਦੇ ਨਾਲ ਐਸ.ਡੀ.ਐਮ. ਪਰਮਪ੍ਰੀਤ ਸਿੰਘ, ਚੋਣ ਤਹਿਸੀਲਦਾਰ ਰਮਨਦੀਪ ਕੌਰ, ਬੀ.ਐਲ.ਓ. ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੇ ਤੀਜੇ ਦਿਨ ਬੀ.ਐਲ.ਓ. ਵੱਲੋਂ ਘਰ-ਘਰ ਜਾ ਕੇ ਕੁੱਲ 6,51,817 ਗਿਣਤੀ ਫਾਰਮ ਵੰਡੇ ਗਏ। ਜੇਕਰ ਕੋਈ ਵੋਟਰ ਘਰ ਵਿੱਚ ਮੌਜੂਦ ਨਾ ਹੋਵੇ ਤਾਂ ਫਾਰਮ ਪਰਿਵਾਰ ਦੇ ਕਿਸੇ ਬਾਲਗ ਮੈਂਬਰ ਨੂੰ ਦਿੱਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੂੰ ਫਾਰਮ ਪ੍ਰਾਪਤ ਨਹੀਂ ਹੋਇਆ, ਉਹ ਆਪਣੇ ਬੀ.ਐਲ.ਓ. ਨਾਲ ਦਿੱਤੇ ਗਏ ਸੰਪਰਕ ਨੰਬਰ ’ਤੇ ਸੰਪਰਕ ਕਰਨ ਜਾਂ “ਬੁੱਕ ਕਾਲ ਵਿਦ ਬੀ.ਐਲ.ਉ.” ਸਹੂਲਤ ਦੀ ਵਰਤੋਂ ਕਰਨ। ਉਨ੍ਹਾਂ ਵੋਟਰਾਂ ਨੂੰ ਈ.ਸੀ.ਆਈ. ਅਤੇ ਸੀ.ਈ.ਓ. ਪੰਜਾਬ ਦੀਆਂ ਵੈੱਬਸਾਈਟਾਂ ਅਤੇ ਈਸੀਆਈਨੈੱਟ (ECINET) ਐਪ ਰਾਹੀਂ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨ ਦੀ ਵੀ ਸਲਾਹ ਦਿੱਤੀ।

ਹਲਕਾ-ਵਾਰ ਗਿਣਤੀ ਫਾਰਮਾਂ ਦੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਆਸ਼ਿਕਾ ਜੈਨ ਨੇ ਦੱਸਿਆ ਕਿ 39-ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 45,862 ਫਾਰਮ, 40-ਦਸੂਹਾ ਵਿੱਚ 1,52,072 ਫਾਰਮ, 41-ਉੜਮੁੜ ਵਿੱਚ 1,49,933 ਫਾਰਮ, 42-ਸ਼ਾਮ ਚੁਰਾਸੀ ਵਿੱਚ 65,844 ਫਾਰਮ, 43-ਹੁਸ਼ਿਆਰਪੁਰ ਵਿੱਚ 35,683 ਫਾਰਮ, 44-ਚੱਬੇਵਾਲ ਵਿੱਚ 1,20,908 ਫਾਰਮ ਅਤੇ 45-ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ 81,515 ਫਾਰਮ ਵੰਡੇ ਗਏ। ਜ਼ਿਕਰਯੋਗ ਹੈ ਕਿ ਘਰ-ਘਰ ਗਿਣਤੀ ਦਾ ਇਹ ਕੰਮ 24 ਜੁਲਾਈ ਤੱਕ ਜਾਰੀ ਰਹੇਗਾ, ਜਦਕਿ ਪੋਲਿੰਗ ਸਟੇਸ਼ਨਾਂ ਦੀ ਯੁਕਤੀਕਰਨ ਪ੍ਰਕਿਰਿਆ ਵੀ 24 ਜੁਲਾਈ 2026 ਤੱਕ ਪੂਰੀ ਕਰ ਲਈ ਜਾਵੇਗੀ। ਖਰੜਾ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਿੱਤੇ ਜਾ ਸਕਣਗੇ, ਜਦਕਿ ਉਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀਆਂ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। 

Advertisement

Latest News

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ
ਚੰਡੀਗੜ੍ਹ, 27 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 158ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...
ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ - ਹਰਜੋਤ ਸਿੰਘ ਬੈਂਸ
2027 ਚ' ਆਪ ਦੀ ਹਨੇਰੀ ਚ' ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :+++ਮੰਤਰੀ ਗੋਇਲ
ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ