ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 27 ਅਪ੍ਰੈਲ -ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਨ੍ਹਾ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।,ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਤੇ ਪ੍ਰੋਫੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਪ੍ਰੋਫੈਸਰ ਆਸੂਤੋਸ਼ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਨੂੰ ਜ਼ੋ ਵੀ ਵਪਾਰੀਆਂ ਨਾਲ ਸਬੰਧਿਤ ਸਿ਼ਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸਿ਼ਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜਿ਼ਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫਤਰ ਪੱਧਰ ਤੇ ਹੱਲ ਕਰਵਾਈਆਂ ਜਾਣਗੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਸ਼ਹਿਰ ਅੰਦਰ ਵੱਧ ਰਹੇ ਟਰੈਫਿਕ ਸਮੱਸਿਆ ਦੇ ਹੱਲ ਲਈ ਉਹਨਾਂ ਟਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਟਰੈਫਿਕ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਗਏ ਹਨ ਅਤੇ ਇਸ ਤੋਂ ਇਲਾਵਾ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ।
ਮੀਟਿੰਗ ਦੌਰਾਨ ਕਾਰਜ ਸਾਧਕ ਅਫਸਰ ਗਿੱਦੜਬਾਹਾ ਨੇ ਦੱਸਿਆ ਕਿ ਗਿੱਦੜਬਾਹਾ ਵਿਖੇ ਬੰਦ ਪਏ ਸੀ.ਸੀ.ਟੀ.ਵੀ ਕੈਮਰਿਆਂ ਨੂੰ ਚਾਲੂ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ, ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।
