ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ
By Azad Soch
On
ਰੂਪਨਗਰ, 20 ਫਰਵਰੀ: ਸਰਕਾਰੀ ਪੋਲਟੈਕਨਿਕ ਕਾਲਜ ਰੂਪਨਗਰ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਰਸਮੀ ਤੌਰ 'ਤੇ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਗਤੀਸ਼ੀਲ ਯਤਨਾਂ ਅਤੇ ਦੂਰਦਰਸ਼ੀ ਰਹਿਨੁਮਾਈ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸ਼ਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨਾਲ ਕਾਲਜ ਨੂੰ ਉੱਤਰੀ ਭਾਰਤ ਦੇ ਪ੍ਰਮੁੱਖ ਸਕਿੱਲ ਹੱਬ ਵਜੋਂ ਵਿਕਸਤ ਕਰਨ ਵੱਲ ਮਜ਼ਬੂਤ ਕਦਮ ਚੁੱਕੇ ਜਾ ਰਹੇ ਹਨ।
ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੰਸਥਾ ਵੱਲੋਂ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਲਈ ਉਦਯੋਗ-ਕੇਂਦ੍ਰਿਤ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕਰਨ ਦੀ ਪਹਿਲ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਕਿੱਲ ਹੱਬ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਆਧਾਰਿਤ ਸਿੱਖਿਆ ਅਤੇ ਪ੍ਰੈਕਟਿਕਲ ਟ੍ਰੇਨਿੰਗ ਪ੍ਰਦਾਨ ਕਰਨ ਲਈ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਹਿਲੇ ਬੈਚ ਦੇ 40 ਵਿਦਿਆਰਥੀਆਂ ਨੇ "ਟੈਲੀ ਵਿਦ ਜੀਐਸਟੀ" ਕੋਰਸ ਵਿੱਚ ਪੜਾਈ ਸ਼ੁਰੂ ਕਰ ਦਿੱਤੀ ਹੈ ਜਿਸ ਦਾ ਉਦੇਸ਼ ਉਨ੍ਹਾਂ ਨੂੰ ਅਕਾਊਟਿੰਗ ਅਤੇ ਟੈਕਸੇਸ਼ਨ ਖੇਤਰ ਵਿੱਚ ਰੋਜ਼ਗਾਰ ਲਈ ਤਿਆਰ ਕਰਨਾ ਹੈ।
ਇਸ ਤੋਂ ਪਹਿਲਾਂ ਵਧੀਕ ਚੀਫ ਸਕੱਤਰ ਸ. ਤੇਜਵੀਰ ਸਿੰਘ ਅਤੇ ਡਾਇਰੈਕਟਰ ਟੈਕਨੀਕਲ ਐਜੂਕੇਸ਼ਨ ਸ਼੍ਰੀ ਮਨੀਸ਼ ਕੁਮਾਰ ਨੇ ਵੀ ਕੈਂਪਸ ਦਾ ਦੌਰਾ ਕਰਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਆਧੁਨਿਕ ਹੁਨਰ ਆਧਾਰਿਤ ਪ੍ਰੋਗਰਾਮ ਪ੍ਰਚਾਰਿਤ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਪ੍ਰਿੰਸੀਪਲ ਸਰਕਾਰੀ ਪੋਲਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਸ ਮੌਕੇ 'ਤੇ ਟੋਪਨ ਸਪੈਸ਼ਲਿਟੀ ਫਿਲਮਜ਼ ਤੋਂ ਸ਼੍ਰੀ ਅਨਿਲ ਬਾਂਬੀ ਅਤੇ ਸ਼੍ਰੀ ਅਮਿਤ, ਐਨਜੀਓ ਸ੍ਰੀ ਸੱਤਿਆ ਸਾਈ ਮਾਨਵ ਸੇਵਾ ਫਾਊਂਡੇਸ਼ਨ ਦੇ ਟਰੱਸਟੀ ਐਡਵੋਕੇਟ ਅਮਰ ਵਿਵੇਕ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ. ਸਤੀਸ਼ ਗਰਗ ਵੀ ਮੌਜੂਦ ਰਹੇ। ਉਨ੍ਹਾਂ ਨੇ ਇਸ ਸਾਂਝੀ ਪਹਿਲ ਲਈ ਆਪਣਾ ਪੂਰਾ ਸਮਰਥਨ ਪ੍ਰਗਟ ਕੀਤਾ।
Related Posts
Latest News
20 Feb 2026 21:34:15
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ:-ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ...

_260129_224019.jpg)