ਡਿਪਟੀ ਕਮਿਸ਼ਨਰ ਵੱਲੋਂ 15 ਜੁਲਾਈ ਤੱਕ ਲਾਇਬ੍ਰੇਰੀਆਂ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ 15 ਜੁਲਾਈ ਤੱਕ ਲਾਇਬ੍ਰੇਰੀਆਂ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ

ਜਲੰਧਰ, 24 ਜੂਨ : ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਜ਼ਿਲ੍ਹੇ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ 15 ਜੁਲਾਈ ਤੱਕ ਹਰ ਹਾਲ ਵਿੱਚ ਲਾਇਬ੍ਰੇਰੀਆਂ ਦਾ ਕਾਰਜ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ, ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਲੋਕਾਂ ਖਾਸ ਕਰ ਨੌਜਵਾਨਾਂ ਲਈ ਖੋਲ੍ਹਿਆ ਜਾ ਸਕੇ।

 

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 201.24 ਲੱਖ ਦੀ ਲਾਗਤ ਨਾਲ 6 ਲਾਇਬ੍ਰੇਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਲਾਇਬ੍ਰੇਰੀਆਂ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਦੇ ਨਾਲ-ਨਾਲ ਲਾਇਬ੍ਰੇਰੀ ਕਮੇਟੀਆਂ ਗਠਿਤ ਕਰਨ ਲਈ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆਉਣ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਮੁਕੰਮਲ ਹੋਣ ਤੋਂ ਬਾਅਦ ਇਨ੍ਹਾਂ ਦਾ ਸਹੀ ਢੰਗ ਨਾਲ ਸੰਚਾਲਨ ਯਕੀਨੀ ਬਣਾਇਆ ਜਾ ਸਕੇ।

 

ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਪੰਜਾਬ ਨਿਰਮਾਣ, ਐਮ.ਪੀ.ਲੈੱਡ ਤਹਿਤ ਜਾਰੀ ਫੰਡਜ਼ ਰਾਹੀਂ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਇਸ ਸ਼ੁੱਕਰਵਾਰ ਤੱਕ ਜਮ੍ਹਾ ਕਰਵਾਉਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁਕੰਮਲ ਹੋ ਚੁੱਕੇ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਵਿੱਚ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਚੱਲ ਰਹੇ ਹਨ, ਉਨ੍ਹਾਂ ਨੂੰ ਵੀ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਅਤੇ ਜਲਦ ਤੋਂ ਜਲਦ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਵੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾ ਕਰਵਾਏ ਜਾਣ।

 

ਉਨ੍ਹਾਂ ਐਮ.ਪੀ.ਲੈੱਡ ਤਹਿਤ ਨਵੀਂਆਂ ਜਾਰੀ ਹੋਈਆਂ ਗ੍ਰਾਂਟਾ ਨਾਲ ਸ਼ੁਰੂ ਹੋਏ ਕੰਮਾਂ ਦਾ ਵੀ ਜਾਇਜ਼ਾ ਲਿਆ।

ਮੀਟਿੰਗ ਵਿੱਚ ਸਮੂਹ ਐਸ.ਡੀ.ਐਮਜ਼, ਉਪ ਅਰਥ ਤੇ ਅੰਕੜਾ ਸਲਾਹਕਾਰ ਅਰੁਣ ਮਹਾਜਨ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਆਦਿ ਵੀ ਮੌਜੂਦ ਸਨ। 

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ