ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

ਮਾਨਸਾ, 26 ਸਤੰਬਰ:


            ਸੜ੍ਹਕਾਂ ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ। 

            ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨਇਸ ਲਈ ਸੜ੍ਹਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ।


            ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜ੍ਹਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਵਧਾਈ ਜਾਵੇ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੁੱਟੀਆਂ ਸੜ੍ਹਕਾਂ ਦੀ ਰਿਪੇਅਰ ਕਰਵਾਈ ਜਾਵੇ ਅਤੇ ਬਲੈਕ ਸਪੋਟ ਏਰੀਏ ਵਿਚ ਰਿਫਲੈਕਟਰ ਲਗਾਏ ਜਾਣ ਅਤੇ ਹੋਰ ਲੋੜੀਂਦੇ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਤੋਂ ਬਚਾਅ ਕੀਤਾ ਜਾ ਸਕੇ।


            ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸੜਕਾਂ ਤੇ ਝੁਕੇ ਹੋਏ ਦਰਖ਼ਤਾਂ ਨੂੰ ਛਾਂਗਣਟਰੈਫਿਕ ਲਾਈਟਾਂਸਪੀਡ ਬਰੇਕਰ ਆਦਿ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਸੜ੍ਹਕੀ ਹਾਦਸਿਆਂ ਲਈ ਜ਼ਿੰਮੇਵਾਰ ਕਾਰਨਾਂ ਨੂੰ ਦੂਰ ਕਰਨ ਅਤੇ ਸੜ੍ਹਕੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਗੱਲਬਾਤ ਕੀਤੀ ਗਈ।


            ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ. ਕਾਲਾ ਰਾਮ ਕਾਂਸਲਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘਸਹਾਇਕ ਕਮਿਸ਼ਨਰ ਸ੍ਰੀ ਅਜੀਤ ਪਾਲ ਸਿੰਘਟਰੈਫਿਕ ਇੰਚਾਰਜ ਸੁਰੇਸ਼ ਕੁਮਾਰ ਸਿੰਘ ਤੋਂ ਇਲਾਵਾ ਹੋਰ ਵਿਭਾਗੀ ਅਧਿਕਾਰੀ ਮੌਜੂਦ ਸਨ। 

Advertisement

Latest News

ਦਿੱਲੀ ਸਰਕਾਰ ਉਸਾਰੀ ਕਾਮਿਆਂ ਦੇ ਡਾਕਟਰੀ ਖਰਚਿਆਂ ਨੂੰ ਪੂਰਾ ਕਰੇਗੀ ਦਿੱਲੀ ਸਰਕਾਰ ਉਸਾਰੀ ਕਾਮਿਆਂ ਦੇ ਡਾਕਟਰੀ ਖਰਚਿਆਂ ਨੂੰ ਪੂਰਾ ਕਰੇਗੀ
ਬੀਮਾ ਰਕਮ ਦਾ ਪਤਾ ਲਗਾਓ ਅਤੇ ਕਵਰੇਜ ਲਈ ਕੌਣ ਯੋਗ ਹੈ
ਫ਼ਰਾਂਸ ਚੱਲ ਰਹੀ ਭਿਆਨਕ ਗਰਮੀ ਦੀ ਲਹਿਰ ਨੇ ਕਈ ਯੂਰਪੀਅਨ ਦੇਸ਼ਾਂ ਵਿਚ ਜਨਜੀਵਨ ਨੂੰ ਪ੍ਰਭਾਵਤ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-06-2026 ਅੰਗ 708
ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ