ਡਿਪਟੀ ਕਮਿਸ਼ਨਰ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਡਿਪਟੀ ਕਮਿਸ਼ਨਰ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਮਾਨਸਾ, 14 ਅਪ੍ਰੈਲ:
ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 133ਵੇਂ ਜਨਮ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਡਿਪਟੀ ਕਮਿਸਨਰ ਨੇ ਬਾਬਾ ਸਾਹਿਬ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ, ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੂਰੇ ਭਾਰਤ ਨੂੰ ਇਸ ਮਹਾਨ ਸ਼ਖਸੀਅਤ ’ਤੇ ਮਾਣ ਹੈ। ਸਾਨੂੰ ਸਾਰਿਆਂ ਨੂੰ ਡਾ. ਬੀ.ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ ’ਤੇ ਚਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ।
ਇਸ ਮੌਕੇ ਸੁਪਰਡੰਟ ਜਗਸੀਰ ਸਿੰਘ, ਪੀ.ਏ. ਸੁਖਰਾਜ ਸਿੰਘ, ਜ਼ਿਲ੍ਹਾ ਨਾਜ਼ਰ ਗੁਰਮੀਤ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਮੌਜੂਦ ਸਨ।    
ਤਸਵੀਰਾਂ 1 ਤੇ 2
ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ 133ਵੇਂ ਜਨਮ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ।

 
Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ