ਡਿਪਟੀ ਕਮਿਸ਼ਨਰ ਪਰਾਲੀ ਪ੍ਰਬੰਧਨ ਲਈ ਮੁੜ ਖੇਤਾਂ ਵਿੱਚ ਪੁੱਜੇ

 ਡਿਪਟੀ ਕਮਿਸ਼ਨਰ ਪਰਾਲੀ ਪ੍ਰਬੰਧਨ ਲਈ  ਮੁੜ ਖੇਤਾਂ ਵਿੱਚ ਪੁੱਜੇ

ਅੰਮ੍ਰਿਤਸਰ,  1 ਅਕਤੂਬਰ 2024:

                ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣਪਰਾਲੀ ਦੀ ਅੱਗ ਉੱਤੇ ਕਾਬੂ ਪਾਉਣ ਵਾਲੀਆਂ ਟੀਮਾਂ ਦੀ ਜਾਂਚ ਕਰਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਉਤਰਿਆ ਹੋਇਆ ਹੈ।

                ਡਿਪਟੀ ਕਮਿਸ਼ਨਰ ਨੇ ਅੱਜ ਪਿਛਲੇ ਸਾਲ ਹਾਟ ਸਪਾਟ ਰਹੇ ਭਾਵ ਜਿੱਥੇ ਵੱਧ ਪਰਾਲੀ ਨੂੰ ਅੱਗ ਲੱਗੀ ਸੀਪਿੰਡ ਅਕਾਲਗੜ੍ਹਭੀਲੋਵਾਲਉਦੋਕੇ ਕਲਾਂ,ਭੋਏ ਵਾਲ ਅਤੇ ਛਾਪਾ ਰਾਮ ਸਿੰਘ ਦਾ ਦੌਰਾ ਕੀਤਾ। ਉਹਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਲਈ ਬੇਲਰਚੋਪਰਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਹੋਵੇਗੀ ਉਹ ਮੁਹੱਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਐਸ.ਡੀ.ਐਮਜ਼ ਤੇ ਖੇਤੀਬਾੜੀਮਾਲਪੰਚਾਇਤ ਵਿਭਾਗਪੰਜਾਬ ਫਾਇਰ ਸਰਵਿਸ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਸ: ਰਵਿੰਦਰ ਸਿੰਘ,  ਖੇਤੀਬਾੜੀ ਅਧਿਕਾਰੀ ਤਜਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

                ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੇਲਰ ਨਾਲ ਗੰਢਾਂ ਬਣਾ ਰਹੇ ਕਿਸਾਨ ਨਾਲ ਖੇਤ 'ਚ ਜਾ ਕੇ ਗੱਲਬਾਤ ਕੀਤੀ ਅਤੇ ਕਿਸਾਨ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ  ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਹੁੰਦੇ ਵਾਤਾਵਰਣ ਪ੍ਰਦੂਸ਼ਣ ਨਾਲ ਬੱਚਿਆਂ ਤੇ ਬਜ਼ੁਰਗਾਂ ਸਮੇਤ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਦਾ ਹੈਜਮੀਨ ਦੀ ਉਪਜਾਊ ਸ਼ਕਤੀ ਕਮਜ਼ੋਰ ਹੁੰਦੀ ਹੈ ਤੇ ਰਸਾਇਣਿਕ ਖਾਦਾਂ ਉੱਤੇ ਅੰਦਰ ਭਰਤਾ ਵੱਧਦੀ ਹੈ। ਜਿਸ ਨਾਲ ਖੇਤੀ ਖਰਚੇ ਲੋੜ ਤੋਂ ਵੱਧ ਹੁੰਦੇ ਹਨ ਜੋ ਕਿ ਕਿਸਾਨਾਂ ਲਈ ਘਾਟੇ ਦਾ ਸੌਦਾ ਬਣਦੇ ਹਨ।

Tags:

Advertisement

Latest News

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ