ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ 13 ਅਪ੍ਰੈਲ  - ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੀਤੀ ਗਈ।  

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਟਰਾਂਸਪੋਰਟਾਂ ਅਤੇ ਢੋਆ ਢੁਆਈ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ।

ਉਹਨਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਣਕ ਦਾ ਭੰਡਾਰਨ ਕਰਨ ਲਈ ਢੁਕਵੀਆਂ ਥਾਵਾਂ ਦਾ ਅਗੇਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਹਨਾਂ ਸਬੰਧਿਤ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਨਿਰੰਤਰ ਚੈਕਿੰਗ ਜਾਰੀ ਰੱਖੀ ਜਾਵੇ ।

ਉਹਨਾਂ ਜ਼ਿਲ੍ਹੇ ਦੇ ਖੁਰਾਕ ਅਤੇ ਸਿਵਿਲ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜ਼ਨ ਦੌਰਾਨ ਬਾਰਦਾਨੇ ਦੀ ਕੋਈ ਕਮੀ ਪੇਸ਼ ਨਾ ਆਵੇ ਅਤੇ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਮੁਕੰਮਲ ਕਰ ਲਏ ਜਾਣ। ਇਸ ਮੌਕੇ ਤੇ ਸ੍ਰੀ ਹਿਮਾਂਸੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਬੀਤੇ ਦਿਨ ਤੱਕ 230 ਮੀਟਰਕ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 5 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ, ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਤੋਂ ਇਲਾਵਾ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ