ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਝੋਨੇ ਦੀ ਖ਼ਰੀਦ ਕਾਰਵਾਈ ਸ਼ੁਰੂ
By Azad Soch
On
ਫ਼ਿਰੋਜ਼ਪੁਰ, 8 ਅਕਤੂਬਰ 2024:
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਕਰਵਾਉਣ ਉਪਰੰਤ ਕਿਸਾਨਾਂ, ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ,ਅਦਾਇਗੀ ਜਾਂ ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਸਾਨ ਭਰਾਵਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਵੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਸਿਰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਡੀ ਬੋਰਡ ਤੇ ਜ਼ਿਲਾ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ 126 ਖਰੀਦ ਕੇਂਦਰਾਂ ਵਿੱਚ ਖਰੀਦ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਝੋਨੇ ਦੀ ਨਮੀ ਗੇਟ ਉਤੇ ਚੈਕ ਕਰਕੇ ਹੀ ਟਰਾਲੀ ਮੰਡੀ ਅੰਦਰ ਜਾਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਕਿਹਾ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਛਾਂ, ਰੋਸ਼ਨੀ, ਪੀਣ ਯੋਗ ਪਾਣੀ ਤੇ ਸਫਾਈ ਆਦਿ ਦਾ ਪ੍ਰਬੰਧ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਝੋਨੇ ਦੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਦੀ ਵੀ ਡਿਊਟੀ ਲਗਾਈ ਗਈ ਹੈ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕੰਬਾਇਨ ਉਪਰ ਸੁਪਰ ਐਸ.ਐਮ.ਐਸ. ਲਗਾ ਕੇ ਹੀ ਕਰਨ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕੇ ਝੋਨੇ ਨੂੰ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਆਧੁਨਿਕ ਤਕਨੀਕਾਂ/ਮਸ਼ੀਨਰੀਂ ਰਾਹੀਂ ਖੇਤਾਂ ਵਿੱਚ ਹੀ ਨਿਪਟਾਰਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਰਾਜ ਰਿਸ਼ੀ ਮਹਿਰਾ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਬਰਾੜ, ਡੀ.ਐਮ. ਮਾਰਕਫੈਡ ਕਮਲਦੀਪ ਸਿੰਘ, ਡੀ.ਐਮ. ਪਨਸਪ ਮਾਨਵ ਜਿੰਦਲ, ਡੀ.ਐਮ. ਵੇਅਰ ਹਾਊਸ ਆਈ.ਬੀ. ਤਿਵਾੜੀ ਤੋਂ ਇਲਾਵਾ ਸਮੂਹ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ, ਸਮੂਹ ਆੜ੍ਹਤੀਆ ਐਸੋਸੀਏਸ਼ਨ ਅਤੇ ਕਿਸਾਨ ਵੀ ਹਾਜ਼ਰ ਸਨ।
Tags:
Related Posts
Latest News
ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
14 Nov 2024 21:05:26
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...