ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਛੋਟੀ ਤੇ ਵੱਡੀ ਨਦੀ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਛੋਟੀ ਤੇ ਵੱਡੀ ਨਦੀ ਦਾ ਦੌਰਾ

ਪਟਿਆਲਾ, 24 ਜੂਨ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਦੀ ਛੋਟੀ ਤੇ ਵੱਡੀ ਨਦੀ ਦਾ ਦੌਰਾ ਕਰਕੇ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
         ਡਾ. ਪ੍ਰੀਤੀ ਯਾਦਵ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤੇ ਲਗਾਤਾਰ ਰੋਜ਼ਾਨਾ ਮੌਸਮ ਤੇ ਨਦੀਆਂ 'ਚ ਪਾਣੀ ਦੀ ਗੇਜ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪਟਿਆਲਾ ਵਿੱਚ ਅਜਿਹੀ ਕੋਈ ਡਰਨ ਵਾਲੀ ਸਥਿਤੀ ਨਹੀਂ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਹੜ੍ਹਾਂ ਦੀ ਰੋਕਥਾਮ ਸਬੰਧੀ ਜਲ ਨਿਕਾਸ ਤੇ ਹੋਰ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਪੁਖ਼ਤਾ ਕਰਨ ਦੀਆਂ ਹਦਾਇਤਾਂ ਚਾਰ ਮਹੀਨੇ ਪਹਿਲਾਂ ਹੀ ਦੇ ਦਿੱਤੀਆਂ ਗਈਆਂ ਸਨ ਤੇ ਵਿਭਾਗ ਵੱਲੋਂ ਡਰੋਨ ਨਾਲ ਸਰਵੇ ਕਰਕੇ ਨਦੀਆਂ ਦੇ ਸੰਵੇਦਨਸ਼ੀਲ ਸਥਾਨਾਂ ਦਾ ਮੁਲਾਂਕਣ ਕੀਤਾ ਹੈ ਤੇ ਉਥੇ ਸਫ਼ਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਸਥਾਨਾਂ ਦੀ ਸਫ਼ਾਈ ਦੇ ਨਾਲ ਨਾਲ ਸਾਰੀ ਨਦੀ ਦੀ ਸਫ਼ਾਈ ਵੀ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਮਿਲੀ ਫੀਡ ਬੈਕ ਅਨੁਸਾਰ ਵੀ ਵਿਭਾਗ ਵੱਲੋਂ ਲੋੜੀਂਦਾ ਕੰਮ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰੇਨੇਜ ਵਿਭਾਗ ਕੋਲ ਲੋੜੀਂਦੀਆਂ ਥਾਵਾਂ 'ਤੇ ਮਸ਼ੀਨਰੀ ਵੀ ਉਪਲਬੱਧ ਹੈ ਤੇ ਵਿਭਾਗ ਕੋਲ ਅੱਜ ਹੋਰ ਮਸ਼ੀਨਰੀ ਵੀ ਆ ਗਈ ਹੈ, ਜੋ ਢੁਕਵੇਂ ਸਥਾਨਾਂ 'ਤੇ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਸਮੇਂ ਰਹਿੰਦਿਆਂ ਨਦੀਆਂ ਦੀ ਸਫ਼ਾਈ ਦਾ ਕੰਮ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਜੋ ਨਦੀ ਵਿੱਚ ਬੂਟੀ ਆਉਂਦੀ ਹੈ ਉਹ ਪਿੱਛੇ ਸਫ਼ਾਈ ਦਾ ਕੰਮ ਚਲਦਾ ਹੋਣ ਕਰਕੇ ਅੱਗੇ ਆ ਰਹੀ ਹੈ ਤੇ ਜਿਵੇਂ ਜਿਵੇ ਸਫ਼ਾਈ ਦਾ ਕੰਮ ਪਿੱਛੇ ਮੁਕੰਮਲ ਹੁੰਦਾ ਜਾ ਰਿਹਾ ਹੈ, ਉਸੇ ਤਰ੍ਹਾਂ ਅੱਗੇ ਸਫ਼ਾਈ ਹੋ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ