ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026: 15 ਅਕਤੂਬਰ ਤੱਕ ਆਨਲਾਈਨ ਕਰਵਾਇਆ ਜਾਵੇਗਾ ਕੁਇਜ

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026: 15 ਅਕਤੂਬਰ ਤੱਕ ਆਨਲਾਈਨ ਕਰਵਾਇਆ ਜਾਵੇਗਾ ਕੁਇਜ

ਮਾਲੇਰਕੋਟਲਾ, 14 ਅਕਤੂਬਰ:

                        ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਕਰਵਾਇਆ ਜਾ ਰਿਹਾ ਹੈ। ਇਹ ਪ੍ਰਤੀਯੋਗਤਾ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਦੀ ਹੈਜਿਸ ਰਾਹੀਂ ਉਹ ਖੇਤੀਬਾੜੀਹੁਨਰ ਵਿਕਾਸਪ੍ਰਸ਼ਾਸਨਸਪੇਸ ਤਕਨਾਲੋਜੀ ਆਦਿ ਖੇਤਰਾਂ ਨਾਲ ਸੰਬੰਧਿਤ ਵਿਸ਼ਿਆਂ 'ਤੇ ਆਪਣੀ ਨਵੀਂ ਸੋਚ ਤੇ ਨਵੀਨਤਮ ਵਿਚਾਰ ਪ੍ਰਗਟ ਕਰ ਸਕਦੇ ਹਨ।

                                ਸਹਾਇਕ ਕਮਿਸ਼ਨਰ ਰਾਕੇਸ਼ ਗਰਗ  ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹਾ ਮੌਕਾ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਕੌਮੀ ਤੇ ਕੌਮਾਂਤਰੀ ਪੱਧਰ ਤੇ ਦਿਖਾਉਣ ਲਈ ਮੰਚ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਕੁਇਜ਼ ਦੇ ਜੇਤੂ ਨੌਜਵਾਨਾਂ ਨੂੰ 12 ਜਨਵਰੀ 2026 ਨੂੰ ਕੌਮੀ ਯੁਵਾ ਦਿਵਸ ਮੌਕੇ ਆਪਣੇ ਵਿਚਾਰ ਕੌਮੀ ਪੱਧਰ ਤੇ ਪੇਸ਼ ਕਰਨ ਦਾ ਮੌਕਾ ਦੇਵੇਗਾ।

                                ਉਨ੍ਹਾਂ ਦੱਸਿਆ ਕਿ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਲਈ ਚੋਣ ਪ੍ਰਕਿਰਿਆ ਚਾਰ ਪੜਾਵਾਂ ਵਿੱਚ ਕੀਤੀ ਜਾ ਰਹੀ ਹੈ। ਪਹਿਲਾ ਪੜਾਅ ਵਿਕਸਿਤ ਭਾਰਤ ਕੁਇਜ਼ ਹੈਜੋ ਕਿ ਕੌਮੀ ਪੱਧਰ ਦਾ ਆਨਲਾਈਨ ਕੁਇਜ਼ ਹੈ ਅਤੇ ਪੋਰਟਲ mybharat.gov.in ’ਤੇ   15 ਅਕਤੂਬਰ 2025 ਤੱਕ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਪ੍ਰਤੀਯੋਗਤਾ ਵਿੱਚ ਹਿੱਸਾ ਲੈ ਕੇ ਜ਼ਿਲ੍ਹੇ ਦਾ ਨਾਮ ਕੌਮੀ ਤੇ ਕੌਮਾਂਤਰੀ ਪੱਧਰ ਤੇ ਚਮਕਾਉਣ ਲਈ ਸੱਦਾ ਦਿੱਤਾ। 

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-05-2026 ਅੰਗ 685 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-05-2026 ਅੰਗ 685
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ...
ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ