ਚੋਣਕਾਰ ਰਜਿਸਟਰੇਸ਼ਨ ਅਫਸਰ ਰੂਪਨਗਰ ਨੇ ਬੂਥ ਲੈਵਲ ਏਜੰਟਾਂ ਦੀ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

ਚੋਣਕਾਰ ਰਜਿਸਟਰੇਸ਼ਨ ਅਫਸਰ ਰੂਪਨਗਰ ਨੇ ਬੂਥ ਲੈਵਲ ਏਜੰਟਾਂ ਦੀ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

ਰੂਪਨਗਰ, 17 ਮਾਰਚ: ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਰੂਪਨਗਰ ਸ਼੍ਰੀ ਸਚਿਨ ਪਾਠਕ ਦੀ ਪ੍ਰਧਾਨਗੀ ਹੇਠ ਵੋਟਰ ਸੂਚੀ, ਚੋਣਾਂ ਦਾ ਕੰਡਕਟ, ਬੂਥ ਲੈਵਲ ਏਜੰਟਾਂ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਰਟੀ ਦੇ ਨੁਮਾਇੰਦਿਆਂ ਨੂੰ ਆਪਣੇ ਖੇਤਰ ਅਧੀਨ ਬੀ.ਐਲ.ਏ ਦੀ ਨਿਯੁਕਤੀ ਸਬੰਧੀ ਸ਼ਰਤਾ ਬਾਰੇ ਜਾਣੂ ਕਰਵਾਇਆ ਗਿਆ।
 
ਮੀਟਿੰਗ ਦੌਰਾਨ ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਵਲੋ ਵੋਟਰ ਸੂਚੀ ਦੀ ਤਿਆਰੀ ਅਤੇ ਸੰਸ਼ੋਧਨ ਦੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਪਾਰਦਰਸ਼ਤਾ ਲਿਆਉਣ ਅਤੇ ਇਸਦੀ ਵਫ਼ਾਦਾਰੀ ਵਿੱਚ ਸੁਧਾਰ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਹਰ ਪਾਰਟੀ ਦਾ ਨੁਮਾਇੰਦਾ ਹਰ ਇਕ ਬੂਥ ਉਤੇ ਬੂਥ ਲੈਵਲ ਏਜੰਟ ਨੂੰ ਤਾਇਨਾਤ ਕਰ ਸਕਦਾ ਹੈ ਅਤੇ ਬੀ.ਐਲ.ਏ ਨੂੰ ਜਿੰਨਾਂ ਵਿਅਕਤੀਆਂ ਦੀਆਂ ਵੋਟਾਂ ਨਹੀਂ ਬਣੀਆਂ ਹੋਈਆ ਉਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨ, ਕਟਵਾਉਣ, ਸੋਧਣ ਅਤੇ ਤਬਦੀਲ/ਸਿਫਟ ਕਰਨ ਲਈ ਫਾਰਮ ਭਰਨ ਵਿੱਚ ਪੋਲਿੰਗ ਸਟੇਸ਼ਨ ਦੇ ਯੋਗ ਨਾਗਰਿਕਾਂ ਨੂੰ ਮਾਰਗਦਰਸ਼ਨ ਵਿੱਚ  ਮਦਦ ਕਰਨ ਦੀਆਂ ਹਦਾਇਤਾਂ ਜਾਰੀ ਕਰਨ।        
ਉਨ੍ਹਾਂ ਕਿਹਾ ਕਿ ਪਾਰਟੀ ਇੱਕ ਜ਼ਿਲ੍ਹੇ ਵਿੱਚ ਇੱਕ ਤੋਂ ਵੱਧ ਵਿਅਕਤੀਆਂ ਨੂੰ ਅਧਿਕਾਰਤ ਕਰ ਸਕਦੀ ਹੈ।  ਨਿਯੁਕਤ ਕੀਤੇ ਗਏ ਵਿਅਕਤੀ ਲਾਜ਼ਮੀ ਤੌਰ 'ਤੇ ਵੋਟਰ ਸੂਚੀ ਦੇ ਸੰਬੰਧਿਤ ਹਿੱਸੇ ਵਿੱਚ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ। ਜਿਸ ਲਈ ਉਸਨੂੰ ਨਿਯੁਕਤ ਕੀਤਾ ਗਿਆ ਹੈ ਕਿਉਂਕਿ ਬੀ.ਐਲ.ਏ ਉਸ ਖੇਤਰ ਜਿੱਥੇ ਉਹ ਰਹਿੰਦਾ ਹੈ ਦੀ ਡਰਾਫਟ ਸੂਚੀ ਵਿੱਚ ਐਂਟਰੀਆਂ ਦੀ ਜਾਂਚ ਕਰੇਗਾ ਮ੍ਰਿਤਕ ਵਿਅਕਤੀਆਂ ਅਤੇ ਸ਼ਿਫਟ ਕੀਤੇ ਵਿਅਕਤੀਆਂ ਦੀਆਂ ਐਂਟਰੀਆਂ ਦੀ ਪਛਾਣ ਕਰੇਗਾ ।
 ਸਚਿਨ ਪਾਠਕ ਨੇ ਕਿਹਾ ਕਿ ਜਿਨ੍ਹਾਂ ਰਾਜਨੀਤਿਕ ਪਾਰਟੀਆਂ ਵੱਲੋਂ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਨਹੀਂ ਕੀਤੀ ਜਾਵੇਗੀ। ਉਹ ਸਰਸਰੀ ਸੁਧਾਈ ਦੇ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਅਰਜ਼ੀਆਂ/ਫਾਰਮ ਨਹੀਂ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਬੀ.ਐਲ.ਏ. ਘਰ-ਘਰ ਸਰਵੇਖਣ ਜਾਂ ਕਿਸੇ ਹੋਰ ਸਾਧਨ ਰਾਹੀਂ ਮਰੇ ਹੋਏ ਅਤੇ ਸ਼ਿਫਟ ਹੋਏ ਵੋਟਰਾਂ ਦੀ ਸੂਚੀ ਬਣਾ ਸਕਦੇ ਹਨ ਅਤੇ ਇਸ ਪੱਤਰ ਦੇ ਨਾਲ ਨਿਰਧਾਰਤ ਫਾਰਮੈਟ ਵਿੱਚ ਸੂਚੀ ਨੂੰ ਮਨੋਨੀਤ ਅਧਿਕਾਰੀਆਂ/ਬੀ.ਐਲ.ਓਜ਼ ਨੂੰ ਪੇਸ਼ ਕਰ ਸਕਦੇ ਹਨ। ਉਹਨਾਂ ਦੁਆਰਾ ਦਿੱਤੀ ਗਈ ਜਾਣਕਾਰੀ ਤਸਦੀਕ ਕੀਤੀ ਜਾਵੇਗੀ ਅਤੇ ਉਹ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 31 ਦੇ ਤਹਿਤ ਗਲਤ ਘੋਸ਼ਣਾ ਕਰਨ, ਜੇਕਰ ਕੋਈ ਹੈ, ਦੇ ਤਹਿਤ ਕਾਰਵਾਈ ਲਈ ਜਵਾਬਦੇਹ ਹੋਣਗੇ।

ਇਸ ਮੌਕੇ ਸ਼੍ਰੀ ਸੰਦੀਪ ਜੋਸ਼ੀ, ਆਮ ਆਦਮੀ ਪਾਰਟੀ, ਸ਼੍ਰੀ ਜਰਨੈਲ ਸਿੰਘ ਭਾਰਤੀ ਜਨਤਾ ਪਾਰਟੀ, ਸ਼੍ਰੀ ਭੁਪਿੰਦਰ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੀ ਪਰਮਜੀਤ ਸਿੰਘ ਮੱਕੜ, ਸ਼੍ਰੋਮਣੀ ਅਕਾਲੀ ਦਲ, ਸ਼੍ਰੀ ਗੁਰਦੇਵ ਸਿੰਘ ਬਾਗੀ, ਸੀ ਪੀ ਆਈ ਐਮ, ਸ਼੍ਰੀ ਸੁਖਵੀਰ ਸਿੰਘ ਸੀ ਪੀ ਆਈ, ਸ਼੍ਰੀ ਦਿਨੇਸ਼ ਕੁਮਾਰ ਸੈਣੀ ਸਟੇਟ ਲੈਵਲ ਮਾਸਟਰ ਟਰੇਨਰ, ਅਮਨਦੀਪ ਸਿੰਘ ਚੋਣ ਕਾਨੂੰਗੋਂ ਵਿਧਾਨ ਸਭਾ ਚੋਣ ਹਲਕਾ 50-ਰੂਪਨਗਰ, ਸ਼੍ਰੀ ਨੀਰਜ ਵਰਮਾ ਕੰਪਿਊਂਟਰ ਟੀਚਰ ਹਾਜ਼ਰ ਸਨ

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ