ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ
By Azad Soch
On
ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਉਨ੍ਹਾਂ ਨੂੰ ਉਚੇਚੇ ਤੌਰ ’ਤੇ ਯਾਦ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।
ਸ਼ਹੀਦਾਂ ਦੇ ਲਈ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਕਰਕੇ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸਾਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਆਪਣੀ ਜ਼ਿੰਦਗੀ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ ਅਤੇ ਹੋਰ ਉੱਚ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਸੀ।
Related Posts
Latest News
30 Jan 2026 19:26:27
*ਚੰਡੀਗੜ੍ਹ, 30 ਜਨਵਰੀ:*ਖਣਿਜ ਪਦਾਰਥਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ, ਸੂਬੇ ਦਾ ਮਾਲੀਆ ਵਧਾਉਣ ਅਤੇ ਖਣਨ ਖੇਤਰ ਵਿੱਚ ਰੈਗੂਲੇਟਰੀ ਅਨੁਸ਼ਾਸਨ ਕਾਇਮ...

